ਦਿੱਲੀ:ਦਿੱਲੀ ਦੀ ਤੀਸ ਹਜ਼ਾਰੀ ਅਦਾਲਤ (Tis Hazari Court) ਨੇ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰਨ ਦੇ ਮਾਮਲੇ ਵਿੱਚ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਖਿਲਾਫ਼ ਐਫਆਈਆਰ (FIR) ਦਰਜ ਕਰਨ ਦਾ ਹੁਕਮ ਦਿੱਤਾ ਹੈ। ਮੈਟਰੋਪੋਲੀਟਨ ਮੈਜਿਸਟ੍ਰੇਟ ਰਿਸ਼ਭ ਕਪੂਰ ਨੇ ਵੱਲੋਂ ਇਹ ਆਦੇਸ਼ ਜਾਰੀ ਕੀਤੇ ਹਨ।
ਸੰਬਿਤ ਪਾਤਰਾ ਖਿਲਾਫ਼ FIR ਦਰਜ ਕਰਨ ਦੇ ਆਦੇਸ਼ ਇਹ ਵੀ ਪੜ੍ਹੋ:ਕੇਜਰੀਵਾਲ ਪੰਜਾਬ ਨੂੰ ਦਿੱਲੀ ਮਾਡਲ ਦੇਣ ਤੋਂ ਪਹਿਲਾ ਦਿੱਲੀ 'ਚ ਇਹ ਮਾਡਲ ਕਰਨ ਲਾਗੂ: ਅਨੀਲ ਚੌਧਰੀ
ਇਹ ਪਟੀਸ਼ਨ ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਆਤਿਸ਼ੀ ਮਲਰਨਾ ਨੇ ਦਾਇਰ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸੰਬਿਤ ਪਾਤਰਾ ਨੇ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਲੈ ਕੇ ਆਪਣੇ ਟਵਿੱਟਰ ਅਕਾਊਂਟ 'ਤੇ ਕਿਸਾਨਾਂ ਨਾਲ ਸਬੰਧਿਤ ਭੜਕਾਊ ਵੀਡੀਓ ਪੋਸਟ ਕੀਤੀ ਸੀ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਫਰਜ਼ੀ ਵੀਡੀਓਜ਼ ਅਪਲੋਡ ਕਰਕੇ ਸੰਬਿਤ ਪਾਤਰਾ ਨੇ ਅਰਵਿੰਦ ਕੇਜਰੀਵਾਲ (Arvind Kejriwal) ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਵੀਡੀਓ ਨਾਲ ਸਮਾਜਿਕ ਅਸ਼ਾਂਤੀ ਪੈਦਾ ਹੋਣ ਦੀ ਸੰਭਾਵਨਾ ਹੈ।
ਆਤਿਸ਼ੀ ਨੇ 2 ਫਰਵਰੀ ਨੂੰ ਦਿੱਲੀ ਦੇ ਇੰਦਰਪ੍ਰਸਥ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਬਾਅਦ ਆਤਿਸ਼ੀ ਦੀ ਤੀਸ ਹਜ਼ਾਰੀ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ:ਕੇਜਰੀਵਾਲ ਦੇ ਐਲਾਨ ਅਤੇ ਇਨ੍ਹਾਂ ਦੀ ਪੰਜਾਬ ਦੀ ਰਾਜਨੀਤੀ ’ਚ ਅਹਿਮੀਅਤ!