ਪੰਜਾਬ

punjab

ETV Bharat / bharat

ਦਿੱਲੀ ਸਰਕਾਰ ਨੇ ਬੁਰਾੜੀ ਮੈਦਾਨ 'ਚ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਕੀਤੇ ਪ੍ਰਬੰਧ - farmers protest

ਸ਼ੁੱਕਰਵਾਰ ਨੂੰ ਦਿੱਲੀ ਸਰਕਾਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ 'ਮਹਿਮਾਨ' ਵਜੋਂ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਖਾਣ-ਪੀਣ ਅਤੇ ਰਹਿਣ-ਸਹਿਣ ਦੇ ਪ੍ਰਬੰਧ ਕੀਤੇ। ਕੌਮੀ ਰਾਜਧਾਨੀ ਦੇ ਵੱਖ-ਵੱਖ ਐਂਟਰੀ ਪੁਆਇੰਟਾਂ 'ਤੇ ਹਜ਼ਾਰਾਂ ਕਿਸਾਨਾਂ ਨੂੰ ਸ਼ਾਂਤੀਪੂਰਣ ਆਉਣ ਲਈ ਉੱਤਰੀ ਦਿੱਲੀ ਦੇ ਮੈਦਾਨ ਦੇ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਾਖ਼ਲ ਹੋਣ ਅਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਹੈ।

The Delhi government has made arrangements for protesting farmers in Burari Grounds
ਦਿੱਲੀ ਸਰਕਾਰ ਨੇ ਬੁਰਾੜੀ ਮੈਦਾਨ 'ਚ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਕੀਤੇ ਪ੍ਰਬੰਧ

By

Published : Nov 28, 2020, 8:52 AM IST

ਨਵੀਂ ਦਿੱਲੀ: ਸ਼ੁੱਕਰਵਾਰ ਨੂੰ ਦਿੱਲੀ ਸਰਕਾਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ 'ਮਹਿਮਾਨ' ਵਜੋਂ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਖਾਣ-ਪੀਣ ਅਤੇ ਰਹਿਣ-ਸਹਿਣ ਦੇ ਪ੍ਰਬੰਧ ਕੀਤੇ। ਕੌਮੀ ਰਾਜਧਾਨੀ ਦੇ ਵੱਖ-ਵੱਖ ਐਂਟਰੀ ਪੁਆਇੰਟਾਂ 'ਤੇ ਹਜ਼ਾਰਾਂ ਕਿਸਾਨਾਂ ਨੂੰ ਸ਼ਾਂਤੀਪੂਰਣ ਆਉਣ ਲਈ ਉੱਤਰੀ ਦਿੱਲੀ ਦੇ ਮੈਦਾਨ ਦੇ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਾਖ਼ਲ ਹੋਣ ਅਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਹੈ। ਇਸ ਦੌਰਾਨ ਅੰਦੋਲਨਕਾਰੀ ਕਿਸਾਨਾਂ ਨੇ ਸਾਫ਼ ਕਹਿ ਦਿੱਤਾ ਕਿ ਉਹ ਮੰਗਾਂ ਪੂਰੀਆਂ ਹੋਣ ਤੱਕ ਦਿੱਲੀ ਵਿੱਚ ਰਹਿਣਗੇ।

ਕਿਸਾਨਾਂ ਦਾ ਪ੍ਰਦਰਸ਼ਨ

ਇਸ ਦੌਰਾਨ ਕਿਸਾਨਾਂ ਦੇ ਕੁਝ ਨੁਮਾਇੰਦਿਆਂ ਨੇ ਹੋਰ ਪੁਲਿਸ ਅਧਿਕਾਰੀਆਂ ਦੇ ਨਾਲ ਬੁਰਾੜੀ ਦੇ ਨਿਰੰਕਾਰੀ ਸਮਾਗਮ ਮੈਦਾਨ ਦਾ ਦੌਰਾ ਕੀਤਾ। ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਰਾਘਵ ਚੱਡਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਹਦਾਇਤਾਂ 'ਤੇ ਸਬੰਧਤ ਜਗ੍ਹਾ 'ਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਕੀਤੇ ਹਨ।

ਦੂਜੇ ਪਾਸੇ, ਮਾਲ ਮੰਤਰੀ ਕੈਲਾਸ਼ ਗਹਿਲੋਤ ਨੇ ਉੱਤਰੀ ਦਿੱਲੀ ਅਤੇ ਕੇਂਦਰੀ ਦਿੱਲੀ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸਾਨਾਂ ਲਈ ਠਹਿਰਾ, ਪੀਣ ਵਾਲੇ ਪਾਣੀ, ਮੋਬਾਇਲ ਪਖਾਨੇ ਦੇ ਨਾਲ ਠੰਡ ਦੇ ਮੌਸਮ ਅਨੁਸਾਰ ਅਤੇ ਮਹਾਂਮਾਰੀ ਦੇ ਮੱਦੇਨਜ਼ਰ ਢੁੱਕਵੇਂ ਪ੍ਰਬੰਧ ਕਰਨ।

ਕਿਸਾਨਾਂ ਦਾ ਪ੍ਰਦਰਸ਼ਨ

ਉੱਤਰੀ ਦਿੱਲੀ ਨਗਰ ਨਿਗਮ ਨੇ ਲਈ ਸਫ਼ਾਈ ਦੀ ਜ਼ਿੰਮੇਵਾਰੀ

ਉੱਤਰੀ ਦਿੱਲੀ ਨਗਰ ਨਿਗਮ ਨੇ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿਖੇ ਕਿਸਾਨਾਂ ਪ੍ਰਦਰਸ਼ਨ ਦੌਰਾਨ ਸਫਾਈ ਪ੍ਰਣਾਲੀ ਦੀ ਜ਼ਿੰਮੇਵਾਰੀ ਲਈ ਹੈ। ਜੋ ਕਿਸਾਨ ਅੰਦੋਲਨ ਤਹਿਤ ਪ੍ਰਦਰਸ਼ਨ ਕਰ ਰਹੇ ਹਨ। ਇਸ ਕੜੀ ਦੇ ਤਹਿਤ ਫੌਗਿੰਗ ਤੋਂ ਲੈ ਕੇ ਸਫਾਈ ਤੱਕ ਦੇ ਪ੍ਰਬੰਧ ਕੀਤੇ ਗਏ ਸਨ।

ਉੱਤਰ ਦਿੱਲੀ ਨਗਰ ਨਿਗਮ ਦੇ ਮੇਅਰ ਜੈਪ੍ਰਕਾਸ਼ ਨੇ ਦੱਸਿਆ ਕਿ ਨਿਰੰਕਾਰੀ ਮੈਦਾਨ ਵਿੱਚ ਸਫਾਈ ਲਈ ਵੱਖ-ਵੱਖ ਟੀਮਾਂ ਲਾਈਆਂ ਗਈਆਂ ਹਨ। ਇਸ ਦੇ ਤਹਿਤ ਸੜਕ ਦੀ ਸ਼ਫ਼ਾਈ ਅਤੇ ਮੱਛਰਾਂ ਤੋਂ ਬਚਾਅ ਲਈ ਮੈਦਾਨ ਵਿੱਚ ਫੋਗਿੰਗ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੋਬਾਈਲ ਡਿਸਪੈਂਸਰੀਆਂ ਅਤੇ ਟੈਂਕਰ ਵੀ ਲਗਾਏ ਗਏ ਹਨ।

ABOUT THE AUTHOR

...view details