ਨਵੀਂ ਦਿੱਲੀ :ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ 'ਚ ਸਾਹਿਲ ਨਾਂ ਦੇ ਨੌਜਵਾਨ ਵਲੋਂ ਇਕ ਨਾਬਾਲਿਗ ਲੜਕੀ ਦੀ ਬੇਰਹਿਮੀ ਨਾਲ ਚਾਕੂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਦਿੱਲੀ ਸਰਕਾਰ ਨੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
Delhi Murder Case: ਬੇਰਹਿਮੀ ਨਾਲ ਕਤਲ ਹੋਈ ਨਾਬਾਲਿਗ ਕੁੜੀ ਦੇ ਪਰਿਵਾਰ ਨੂੰ ਦਿੱਲੀ ਸਰਕਾਰ ਦੇਵੇਗੀ 10 ਲੱਖ ਰੁਪਏ, ਇਨਸਾਫ ਲਈ ਕੀਤਾ ਜਾਵੇਗਾ ਵਕੀਲ ਦਾ ਪ੍ਰਬੰਧ
ਦਿੱਲੀ 'ਚ ਨਾਬਾਲਿਗ ਕੁੜੀ ਦੇ ਕਤਲ ਦੇ ਮਾਮਲੇ 'ਚ ਦਿੱਲੀ ਸਰਕਾਰ ਨੇ ਲੜਕੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵਕੀਲ ਦਾ ਪ੍ਰਬੰਧ ਕਰਨ ਦੀ ਗੱਲ ਵੀ ਕਹੀ ਹੈ।
ਮੁਲਜ਼ਮਾਂ ਨੂੰ ਸਜਾ ਦੇਣ ਦਾ ਵਾਅਦਾ :ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਹਰ ਕਦਮ 'ਤੇ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਦਿੱਲੀ ਸਰਕਾਰ ਵੱਲੋਂ ਵੱਡੇ ਤੋਂ ਵੱਡੇ ਵਕੀਲ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ। ਜਾਣਕਾਰੀ ਮੁਤਾਬਕ ਦਿੱਲੀ ਸਰਕਾਰ 'ਚ ਸਿੱਖਿਆ ਮੰਤਰੀ ਆਤਿਸ਼ੀ ਵੀ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਉਸ ਦੇ ਘਰ ਪਹੁੰਚ ਰਹੇ ਹਨ, ਜਿੱਥੇ ਉਹ ਪਰਿਵਾਰ ਵਾਲਿਆਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਵੀ ਸੌਂਪਣਗੇ।
- MP 'ਚ ਗਜ਼ਬ ਦੀ ਸੀਐਮ ਕੰਨਿਆ ਵਿਵਾਹ ਯੋਜਨਾ! ਲਾੜੀਆਂ ਦੀਆਂ ਕਿੱਟਾਂ 'ਚ ਵੰਡੇ ਗਏ ਕੰਡੋਮ ਅਤੇ ਗਰਭ ਨਿਰੋਧਕ ਗੋਲੀਆਂ
- ਸੁਪਰੀਮ ਕੋਰਟ ਨੇ ਸਰੋਗੇਸੀ ਨਿਯਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਖਾਰਿਜ
- ਇੱਕ ਮੁੰਦਰੀ ਨੇ ਤੋੜਿਆ ਵਿਆਹ, ਵਿਦਾਇਗੀ ਕਰਕੇ ਅੱਧੇ ਰਸਤੇ ਹੀ ਪਰਤਿਆ ਲਾੜਾ, ਸਹੁਰੇ ਘਰ ਛੱਡ ਗਿਆ ਲਾੜੀ
ਇਸ ਤੋਂ ਪਹਿਲਾਂ ਸਥਾਨਕ ਸੰਸਦ ਮੈਂਬਰ ਹੰਸਰਾਜ ਹੰਸ ਵੀ ਨਾਬਾਲਗ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਉਸ ਦੇ ਘਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਵੀ ਸੌਂਪਿਆ। ਇਸ ਦੇ ਨਾਲ ਹੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ-ਵੱਖ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸ਼ਾਹਬਾਦ ਡੇਅਰੀ ਇਲਾਕੇ 'ਚ ਇਕ ਨਾਬਾਲਗ ਲੜਕੀ ਨੂੰ ਇਕ ਨੌਜਵਾਨ ਨੇ ਕਈ ਵਾਰ ਚਾਕੂ ਮਾਰ ਕੇ ਅਤੇ ਸਿਰ 'ਤੇ ਪੱਥਰ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ 'ਚ ਪੁਲਸ ਨੇ ਸੋਮਵਾਰ ਨੂੰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਲਈ ਰੋਹਿਣੀ ਅਦਾਲਤ ਨੇ ਦੋਸ਼ੀ ਦਾ 2 ਦਿਨ ਦਾ ਪੁਲਸ ਰਿਮਾਂਡ ਵੀ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੁਲਸ ਦੀ ਪੁੱਛਗਿੱਛ 'ਚ ਕਈ ਰਾਜ਼ ਸਾਹਮਣੇ ਆ ਸਕਦੇ ਹਨ।