ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਗੈਂਗਸਟਰ ਅਬੂ ਸਲੇਮ ਨੂੰ ਹੈਬੀਅਸ ਕਾਰਪਸ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਸਿਧਾਰਥ ਮ੍ਰਿਦੁਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਦਿੱਤਾ। 14 ਮਾਰਚ ਨੂੰ ਅਦਾਲਤ ਨੇ ਸਲੇਮ ਦੀ ਹੈਬੀਅਸ ਕਾਰਪਸ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਅਬੂ ਸਲੇਮ ਦੀ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ ਕਿਉਂਕਿ ਉਸ ਨੂੰ ਸਮਰੱਥ ਅਦਾਲਤ ਨੇ ਸਜ਼ਾ ਸੁਣਾਈ ਹੈ।
ਅਬੂ ਸਲੇਮ ਨੇ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕਰਕੇ ਭਾਰਤ ਹਵਾਲੇ ਕਰਨ ਨੂੰ ਚੁਣੌਤੀ ਦਿੱਤੀ ਸੀ। ਸੁਣਵਾਈ ਦੌਰਾਨ ਅਦਾਲਤ ਨੇ ਅਬੂ ਸਲੇਮ ਦੇ ਵਕੀਲ ਐੱਸ ਹਰੀਹਰਨ ਨੂੰ ਕਿਹਾ ਕਿ ਉਹ ਤੁਹਾਡੇ ਮੁਵੱਕਿਲ ਤੋਂ ਇਹ ਦੱਸਣ ਲਈ ਨਿਰਦੇਸ਼ ਲੈਣ ਕਿ ਕੀ ਪਟੀਸ਼ਨ ਖਾਰਜ ਕੀਤੀ ਜਾਵੇ ਜਾਂ ਤੁਸੀਂ ਇਸ ਨੂੰ ਵਾਪਸ ਲੈ ਲਓ। ਇਸ ਤੋਂ ਬਾਅਦ ਹਰੀਹਰਨ ਨੇ ਨਿਰਦੇਸ਼ ਲੈਣ ਲਈ ਸਮਾਂ ਮੰਗਿਆ ਸੀ।