ਨਵੀਂ ਦਿੱਲੀ: ਪ੍ਰਭਾਸ ਸਟਾਰਰ ਫਿਲਮ 'ਆਦਿਪੁਰਸ਼' ਦੇ ਕੁਝ ਇਤਰਾਜ਼ਯੋਗ ਦ੍ਰਿਸ਼ਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਹਾਈ ਕੋਰਟ 'ਚ ਜਨਹਿਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਫਿਲਮ ਵਿੱਚ ਮਿਥਿਹਾਸਕ ਮਹਾਂਕਾਵਿ ਰਾਮਾਇਣ ਦੇ ਰਾਵਣ, ਭਗਵਾਨ ਰਾਮ ਅਤੇ ਸੀਤਾ ਦੇ ਧਾਰਮਿਕ ਕਿਰਦਾਰਾਂ ਨੂੰ ਵਿਵਾਦਿਤ ਤਰੀਕੇ ਨਾਲ ਦਿਖਾਇਆ ਗਿਆ ਹੈ। ਜਦੋਂ ਕਿ ਅਜਿਹਾ ਵਰਣਨ ਮਹਾਰਿਸ਼ੀ ਵਾਲਮੀਕਿ ਦੀ ਰਾਮਾਇਣ ਅਤੇ ਤੁਲਸੀਦਾਸ ਦੇ ਰਾਮਚਰਿਤਮਾਨਸ ਵਿੱਚ ਨਹੀਂ ਮਿਲਦਾ ਹੈ।ਇਹ ਜਨਹਿੱਤ ਪਟੀਸ਼ਨ ਹਿੰਦੂ ਸੈਨਾ ਦੇ ਰਾਸ਼ਟਰੀ ਪ੍ਰਧਾਨ ਵਿਸ਼ਨੂੰ ਗੁਪਤਾ ਨੇ ਦਾਇਰ ਕੀਤੀ ਹੈ।
ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਓਮ ਰਾਉਤ ਦੁਆਰਾ ਨਿਰਦੇਸ਼ਤ ਫੀਚਰ ਫਿਲਮ ਸਿਨੇਮੈਟੋਗ੍ਰਾਫ ਐਕਟ, 1952 ਦੀ ਧਾਰਾ 5ਏ ਦੇ ਅਨੁਸਾਰ ਬੇਰੋਕ ਜਨਤਕ ਪ੍ਰਦਰਸ਼ਨੀ ਲਈ ਫਿੱਟ ਨਹੀਂ ਹੈ। ਪਟੀਸ਼ਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਫਿਲਮ ਰਾਹੀਂ ਹਿੰਦੂ ਭਾਵਨਾਵਾਂ ਨੂੰ ਬੁਰੀ ਤਰ੍ਹਾਂ ਠੇਸ ਪਹੁੰਚਾਈ ਗਈ ਹੈ।