ਨਵੀਂ ਦਿੱਲੀ: ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਪ ਰਾਜਪਾਲ ਅਨਿਲ ਬੈਜਲ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ। ਉਨ੍ਹਾਂ ਦਾ ਕਾਰਜਕਾਲ 5 ਸਾਲ 4 ਮਹੀਨੇ ਦਾ ਹੈ।
ਲੈਫਟੀਨੈਂਟ ਗਵਰਨਰ ਅਨਿਲ ਬੈਜਲ ਅਤੇ ਆਮ ਆਦਮੀ ਪਾਰਟੀ ਵਿਚਾਲੇ ਕਈ ਮਾਮਲਿਆਂ ਨੂੰ ਲੈ ਕੇ ਲਗਾਤਾਰ ਟਕਰਾਅ ਹੁੰਦਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪ੍ਰਸ਼ਾਸਨ ਸਬੰਧੀ ਆਪਣੇ ਅਧਿਕਾਰਾਂ ਨੂੰ ਲੈ ਕੇ ਮਤਭੇਦ ਸਨ।
ਉਨ੍ਹਾਂ ਦਿੱਲੀ ਸਰਕਾਰ ਦੀਆਂ 1000 ਬੱਸਾਂ ਦੀ ਖਰੀਦ ਦੀ ਪ੍ਰਕਿਰਿਆ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਵੀ ਬਣਾਈ ਸੀ। ਭਾਜਪਾ ਲਗਾਤਾਰ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਹੀ ਸੀ। ਉਪ ਰਾਜਪਾਲ ਅਨਿਲ ਬੈਜਲ ਦੇ ਕਾਰਜਕਾਲ ਦੌਰਾਨ ਰਾਸ਼ਨ ਦੀ ਹੋਮ ਡਿਲੀਵਰੀ, ਸੀਸੀਟੀਵੀ ਸਮੇਤ ਕਈ ਮਾਮਲਿਆਂ ਨੂੰ ਲੈ ਕੇ ਦਿੱਲੀ ਸਰਕਾਰ ਵਿਚਾਲੇ ਕਈ ਮਤਭੇਦ ਰਹੇ ਹਨ।
ਦੱਸ ਦੇਈਏ ਕਿ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਸਾਲ 2017 ਵਿੱਚ ਜਨਵਰੀ ਵਿੱਚ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2021 ਨੂੰ ਖ਼ਤਮ ਹੋ ਗਿਆ ਸੀ। ਹਾਲਾਂਕਿ ਦਿੱਲੀ ਦੇ ਉਪ ਰਾਜਪਾਲ ਦਾ ਕਾਰਜਕਾਲ ਤੈਅ ਨਹੀਂ ਹੈ।
ਇਹ ਵੀ ਪੜ੍ਹੋ:-ਕਿਸਾਨਾਂ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਸਰਕਾਰ ਨੇ 13 ’ਚੋਂ 12 ਮੰਗਾਂ ਮੰਨੀਆਂ