ਪੰਜਾਬ

punjab

ETV Bharat / bharat

ਪਰਾਲੀ ਮੁੱਦੇ ਨੂੰ ਲੈ ਕੇ ਦਿੱਲੀ ਦੇ LG ਨੇ ਲਿਖੀ ਸੀਐਮ ਮਾਨ ਨੂੰ ਚਿੱਠੀ, CM ਮਾਨ ਨੇ ਵੀ ਦਿੱਤਾ ਜਵਾਬ - Stubble Burning impact on Delhi

ਦਿੱਲੀ ਦੇ LG ਵਿਨੈ ਕੁਮਾਰ ਸਕਸੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਪਰਾਲੀ ਦੀ ਰੋਕਥਾਮ ਲਈ ਜਲਦੀ ਤੋਂ ਜਲਦੀ ਠੋਸ ਕਦਮ ਚੁੱਕਣ ਲਈ ਕਿਹਾ ਗਿਆ ਹੈ।

Delhi LG write letter to CM Mann
Delhi LG write letter to CM Mann

By

Published : Nov 4, 2022, 12:27 PM IST

Updated : Nov 4, 2022, 1:09 PM IST

ਨਵੀਂ ਦਿੱਲੀ: ਦਿੱਲੀ ਦੇ LG ਵਿਨੈ ਕੁਮਾਰ ਸਕਸੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਪਰਾਲੀ ਦੀ ਰੋਕਥਾਮ ਲਈ ਜਲਦੀ ਤੋਂ ਜਲਦੀ ਠੋਸ ਕਦਮ ਚੁੱਕਣ ਲਈ ਕਿਹਾ ਗਿਆ ਹੈ। ਪੱਤਰ ਵਿੱਚ ਪਰਾਲੀ ਦੀ ਰੋਕਥਾਮ ਲਈ ਜਲਦੀ ਤੋਂ ਜਲਦੀ ਠੋਸ ਕਦਮ ਚੁੱਕਣ ਲਈ ਕਿਹਾ ਗਿਆ ਹੈ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਕਾਰਨ ਰਾਜਧਾਨੀ ਦਿੱਲੀ ਇੱਕ ਵਾਰ ਫਿਰ ਗੈਸ ਚੈਂਬਰ ਵਿੱਚ ਤਬਦੀਲ ਹੋ ਗਈ ਹੈ। ਉਨ੍ਹਾਂ ਪੱਤਰ ਵਿੱਚ ਇਹ ਵੀ ਲਿੱਖਿਆ ਕਿ ਪਰਾਲੀ ਨੂੰ ਅੱਗ ਲਾਉਣ ਕਾਰਨ ਕਿਸਾਨਾਂ ਉੱਤੇ ਪਰਚੇ ਦਰਜ ਕਰਨਾ ਕੋਈ ਢੁੱਕਵਾਂ ਹੱਲ ਨਹੀਂ ਹੈ।

ਪਰਾਲੀ ਮੁੱਦੇ ਨੂੰ ਲੈ ਕੇ ਦਿੱਲੀ ਦੇ LG ਨੇ ਲਿਖੀ ਸੀਐਮ ਮਾਨ ਨੂੰ ਚਿੱਠੀ
ਪਰਾਲੀ ਮੁੱਦੇ ਨੂੰ ਲੈ ਕੇ ਦਿੱਲੀ ਦੇ LG ਨੇ ਲਿਖੀ ਸੀਐਮ ਮਾਨ ਨੂੰ ਚਿੱਠੀ
ਪਰਾਲੀ ਮੁੱਦੇ ਨੂੰ ਲੈ ਕੇ ਦਿੱਲੀ ਦੇ LG ਨੇ ਲਿਖੀ ਸੀਐਮ ਮਾਨ ਨੂੰ ਚਿੱਠੀ

ਉੱਥੇ ਹੀ, ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆ ਲਿਖਿਆ ਕਿ "ਐਲਜੀ ਸਾਹਿਬ, ਤੁਸੀਂ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਕੰਮ ਰੋਕ ਰਹੇ ਹੋ। "ਰੈੱਡ ਲਾਈਟ ਆਨ, ਗੱਡੀ ਆਫ" ਮੁਹਿੰਮ ਬੰਦ ਕਰਕੇ ਅਤੇ ਮੈਨੂੰ ਪੱਤਰ ਲਿਖ ਕੇ ਰਾਜਨੀਤੀ ਕਰ ਰਹੇ ਹੋ? ਅਜਿਹੇ ਗੰਭੀਰ ਵਿਸ਼ੇ 'ਤੇ ਰਾਜਨੀਤੀ ਕਰਨਾ ਠੀਕ ਨਹੀਂ ਹੈ।"

ਇਸ ਤੋਂ ਪਹਿਲਾਂ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਗੁਜਰਾਤ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਉੱਤਰ ਭਾਰਤ ਦੀ ਸਮੱਸਿਆ ਹੈ। 'ਆਪ', ਦਿੱਲੀ ਸਰਕਾਰ ਜਾਂ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਨਹੀਂ ਹੈ। ਹੁਣ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦਾ ਸਮਾਂ ਨਹੀਂ ਹੈ।

ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ:ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਰਾਲੀ ਨੂੰ ਲੈ ਕੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਪੰਚਾਇਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨਾਂ ’ਤੇ ਪਰਚੇ ਦਰਜ ਕਰਨਾ ਕੋਈ ਹੱਲ ਨਹੀਂ ਹੈ। ਨਾਲ ਹੀ ਕਿਸਾਨਾਂ ਨੂੰ ਝੋਨੇ ਦੀ ਥਾਂ ਹੋਰ ਫਸਲਾਂ ਲਈ ਉਤਸ਼ਾਹਿਤ ਕੀਤਾ ਜਾਵੇਗਾ। ਪੰਜਾਬ ਦੇ ਖੇਤਾਂ 'ਚ ਪਰਾਲੀ ਨੂੰ ਦਬਾਉਣ ਲਈ 1.20 ਲੱਖ ਮਸ਼ੀਨਾਂ ਮੌਜੂਦ ਹਨ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਨੇ ਪਰਾਲੀ ਨਾ ਸਾੜਨ ਲਈ ਪ੍ਰਸਤਾਵ ਪਾਸ ਕੀਤਾ ਹੈ।

ਪ੍ਰਦੂਸ਼ਣ ਦੀ ਸਥਿਤੀ ਨੂੰ ਕੰਟਰੋਲ ਕਰਨ ਲਈ ਚੁੱਕੇ ਜਾ ਰਹੇ ਕਦਮ:ਨਾਲ ਹੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਅਸੀਂ ਪ੍ਰਦੂਸ਼ਣ ਦੀ ਸਥਿਤੀ ਨੂੰ ਕੰਟਰੋਲ ਕਰਨ ਲਈ ਸਾਰੇ ਕਦਮ ਚੁੱਕ ਰਹੇ ਹਾਂ। ਇਸ ਦੇ ਬਦਲੇ, ਅਸੀਂ ਕੱਲ੍ਹ ਤੋਂ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਬੰਦ ਕਰ ਰਹੇ ਹਾਂ। 5ਵੀਂ ਜਮਾਤ ਤੋਂ ਉਪਰ ਦੀਆਂ ਸਾਰੀਆਂ ਜਮਾਤਾਂ ਲਈ ਬਾਹਰੀ ਗਤੀਵਿਧੀਆਂ ਵੀ ਬੰਦ ਕਰ ਰਹੇ ਹਾਂ।

ਇਹ ਵੀ ਪੜ੍ਹੋ:'ਪਰਾਲੀ ਲਈ ਕਿਸਾਨ ਜ਼ਿੰਮੇਵਾਰ ਨਹੀਂ, ਜਲਦ ਕੱਢਿਆ ਜਾਵੇਗਾ ਹੱਲ'

Last Updated : Nov 4, 2022, 1:09 PM IST

ABOUT THE AUTHOR

...view details