ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਵਧਦੇ ਸੰਕਰਮਣ ਨੂੰ ਦੇਖਦੇ ਹੋਏ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣ ਨੂੰ ਦਿੱਲੀ ਸਰਕਾਰ ਨੇ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਮੁਲਤਵੀ ਕਰਨ 'ਤੇ ਐਲਜੀ ਨੇ ਜਤਾਈ ਸਹਿਮਤੀ - ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ
ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਵਧਦੇ ਸੰਕਰਮਣ ਨੂੰ ਦੇਖਦੇ ਹੋਏ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣ ਨੂੰ ਦਿੱਲੀ ਸਰਕਾਰ ਨੇ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ। ਇਸ ਬਾਬਤ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਅਨਿਲ ਬੈਜਲ ਨੂੰ ਪ੍ਰਸਤਾਵ ਭੇਜਿਆ ਸੀ ਜਿਸ ਉੱਤੇ ਉਪ ਰਾਜਪਾਲ ਅਨਿਲ ਬੈਜਲ ਨੇ ਸਹਿਮਤੀ ਜਤਾ ਦਿੱਤੀ ਹੈ। ਦਿੱਲੀ ਵਿੱਚ 25 ਅਪ੍ਰੈਲ ਨੂੰ DSGMC ਚੋਣਾਂ ਹੋਣੀਆਂ ਸਨ।
ਫ਼ੋਟੋ
ਇਸ ਬਾਬਤ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਅਨਿਲ ਬੈਜਲ ਨੂੰ ਪ੍ਰਸਤਾਵ ਭੇਜਿਆ ਸੀ ਜਿਸ ਉੱਤੇ ਉਪ ਰਾਜਪਾਲ ਅਨਿਲ ਬੈਜਲ ਨੇ ਸਹਿਮਤੀ ਜਤਾ ਦਿੱਤੀ ਹੈ। ਦਿੱਲੀ ਵਿੱਚ 25 ਅਪ੍ਰੈਲ ਨੂੰ DSGMC ਚੋਣਾਂ ਹੋਣੀਆਂ ਸਨ।
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਰੱਦ ਕਰਨ ਬਾਰੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਗੁਰਦੁਆਰਾ ਕਮੇਟੀ ਦੀਆਂ ਚੋਣਾ ਰੱਦ ਕੀਤੀਆਂ ਗਈਆਂ ਹਨ ਤਾਂ ਕੋਈ ਗੱਲ ਨਹੀਂ ਪਰ ਇਸ ਦੇ ਨਾਲ ਕੇਂਦਰ ਸਰਕਾਰ ਨੂੰ ਪੱਛਮ ਬੰਗਾਲ ਦੀਆਂ ਵੀ ਚੋਣਾਂ ਰੱਦ ਕਰਨੀਆਂ ਚਾਹੀਦੀ ਹਨ ਸਿਰਫ਼ ਸਿੱਖ ਸੰਸਥਾਂ ਦੀਆਂ ਚੋਣਾਂ ਰੱਦ ਕਰਨਾ ਮੰਦਭਾਗਾ ਹੈ।