ਨਵੀਂ ਦਿੱਲੀ: ਪੂਰਬੀ ਦਿੱਲੀ 'ਚ ਗੀਤਾ ਕਾਲੋਨੀ ਫਲਾਈਓਵਰ ਨੇੜੇ ਇਕ ਔਰਤ ਦੀ ਲਾਸ਼ ਕਈ ਟੁਕੜਿਆਂ 'ਚ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ। ਕ੍ਰਾਈਮ ਅਤੇ ਫੋਰੈਂਸਿਕ ਟੀਮ ਨੂੰ ਵੀ ਜਾਂਚ ਲਈ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦੀ ਲਾਸ਼ ਛੇ ਟੁਕੜਿਆਂ ਵਿੱਚ ਵੰਡੀ ਹੋਈ ਹੈ। ਫਿਲਹਾਲ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਤੋਂ ਪਹਿਲਾਂ ਵੀ ਹੋਇਆ ਸ਼ਰਧਾ ਕਾਂਡ:ਪੁਲਿਸ ਨੂੰ ਸਵੇਰੇ 9:15 ਵਜੇ ਮਾਮਲੇ ਦੀ ਜਾਣਕਾਰੀ ਮਿਲੀ। ਨੇੜਲੇ ਥਾਣਿਆਂ ਤੋਂ ਲਾਪਤਾ ਦੀ ਸੂਚੀ ਵੀ ਕੱਢਵਾਈ ਜਾ ਰਹੀ ਹੈ, ਤਾਂ ਜੋ ਉਸ ਦੀ ਪਛਾਣ ਹੋ ਸਕੇ। ਫਿਲਹਾਲ ਪੁਲਿਸ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਨਹੀਂ ਦੇ ਸਕੀ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਦਿੱਲੀ ਦੇ ਮਹਿਰੌਲੀ ਇਲਾਕੇ 'ਚ ਅਜਿਹਾ ਹੀ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਸੀ, ਜਿਸ 'ਚ ਮੁਲਜ਼ਮ ਆਫਤਾਬ ਨੇ ਪੀੜਤ ਸ਼ਰਧਾ ਦਾ ਕਤਲ ਕਰਕੇ ਉਸ ਦੀ ਲਾਸ਼ ਦੇ ਟੁਕੜਿਆਂ ਨੂੰ ਫਰਿੱਜ 'ਚ ਰੱਖ ਕੇ ਉਸ ਦੇ ਟੁਕੜਿਆਂ ਨੂੰ ਬਾਹਰ ਕੱਢ ਕੇ ਜੰਗਲ 'ਚ ਸੁੱਟ ਦਿੱਤਾ ਸੀ।