ਨਵੀਂ ਦਿੱਲੀ: ਫਰਾਰ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਆਖਰਕਾਰ ਸਾਗਰ ਪਹਿਲਵਾਨ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਐਤਵਾਰ ਨੂੰ, ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਉਸਨੂੰ ਉਸਦੇ ਸਾਥੀ ਸਮੇਤ ਦਿੱਲੀ ਵਿੱਚ ਗ੍ਰਿਫਤਾਰ ਕੀਤਾ ਸੀ। ਇਹ ਜਾਣਕਾਰੀ ਸਪੈਸ਼ਲ ਸੈੱਲ ਦੇ ਵਿਸ਼ੇਸ਼ ਐਸਪੀ ਨੀਰਜ ਠਾਕੁਰ ਨੇ ਦਿੱਤੀ।
ਪਹਿਲਵਾਨ ਸੁਸ਼ੀਲ ਕੁਮਾਰ 18 ਦਿਨਾਂ ਬਾਅਦ ਦਿੱਲੀ ਤੋਂ ਗ੍ਰਿਫਤਾਰ - ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ
ਸਾਗਰ ਪਹਿਲਵਾਨ ਕਤਲ ਕਾਂਡ 'ਚ ਫਰਾਰ ਚੱਲ ਰਹੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਦਿੱਲੀ ਪੁਲਿਸ ਨੇ 18 ਦਿਨਾਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਸ਼ਨੀਵਾਰ ਸ਼ਾਮ ਨੂੰ ਪੰਜਾਬ ਵਿਚ ਆਤਮ ਸਮਰਪਣ ਦੀਆਂ ਖਬਰਾਂ ਆਈਆਂ ਸਨ, ਪਰ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਸੁਸ਼ੀਲ ਕੁਮਾਰ ਨੂੰ ਐਤਵਾਰ ਨੂੰ ਉਸਦੇ ਸਾਥੀ ਸਮੇਤ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ 4 ਮਈ ਨੂੰ ਸਾਤਰ ਪਹਿਲਵਾਨ ਅਤੇ ਉਸਦੇ ਦੋ ਸਾਥੀ ਅਮਿਤ ਅਤੇ ਸੋਨੂੰ ਮਾਹਲ ਨੂੰ ਛਤਰਸਾਲ ਸਟੇਡੀਅਮ ਵਿੱਚ ਕੁੱਟਿਆ ਗਿਆ ਸੀ। ਇਸ ਕਾਰਨ ਸਾਗਰ ਦੀ ਹਸਪਤਾਲ ਵਿਚ ਮੌਤ ਹੋ ਗਈ। ਪੁਲਿਸ ਨੇ ਇਸ ਘਟਨਾ ਲਈ ਕਤਲ ਦਾ ਕੇਸ ਦਰਜ ਕਰ ਲਿਆ ਹੈ। ਐਫਆਈਆਰ ਦਰਜ ਹੋਣ ਤੋਂ ਬਾਅਦ ਸੁਸ਼ੀਲ ਪਹਿਲਵਾਨ ਫਰਾਰ ਚੱਲ ਰਿਹਾ ਸੀੈ। ਉਸਦੇ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ ਕੀਤਾ ਗਿਆ ਅਤੇ ਰੋਹਿਨੀ ਕੋਰਟ ਤੋਂ ਉਸਦੀ ਅਗਾਉ ਜ਼ਮਾਨਤ ਪਟੀਸ਼ਨ ਵੀ ਰੱਦ ਕਰ ਦਿੱਤੀ ਗਈ ਸੀ। ਉਸ ਦੀ ਗ੍ਰਿਫਤਾਰੀ ‘ਤੇ ਇਕ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ।
ਕਈ ਟੀਮਾਂ ਫਰਾਰ ਸੁਸ਼ੀਲ ਪਹਿਲਵਾਨ ਦੀ ਭਾਲ ਵਿਚ ਜੁਟੀਆਂ ਹੋਈਆਂ ਸਨ। ਮਾਡਲ ਟਾਉਨ ਥਾਣਾ, ਸਪੈਸ਼ਲ ਸਟਾਫ, ਕ੍ਰਾਈਮ ਬ੍ਰਾਂਚ ਅਤੇ ਸਪੈਸ਼ਲ ਸੈੱਲ ਵੀ ਉਸ ਦੀ ਭਾਲ ਲਈ ਛਾਪੇਮਾਰੀ ਕਰ ਰਹੇ ਹਨ। ਸੂਤਰ ਦੱਸਦੇ ਹਨ ਕਿ ਉਹ ਨਿਰੰਤਰ ਆਪਣਾ ਸਥਾਨ ਬਦਲਦਾ ਰਿਹਾ।