ਪੰਜਾਬ

punjab

ETV Bharat / bharat

ਗ੍ਰਿਫਤਾਰੀ ਮਗਰੋਂ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਈ ਦਿੱਲੀ ਪੁਲਿਸ, ਅਜਰਬਾਈਜਾਨ ਤੋਂ ਹੋਈ ਸੀ ਗ੍ਰਿਫ਼ਤਾਰ - gangster Sachin Bishnoi news

ਪੰਜਾਬ ਦੇ ਨਾਮੀ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਸਾਜ਼ਿਸ਼ ਘੜਨ ਵਾਲੇ ਮੁਲਜ਼ਮ ਸਚਿਨ ਬਿਸ਼ਨੋਈ ਨੂੰ ਦਿੱਲੀ ਪੁਲਿਸ ਭਾਰਤ ਲੈਕੇ ਆ ਚੁੱਕੀ ਹੈ। ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜਰਬਾਈਜਾਨ ਤੋਂ ਪੁਲਿਸ ਨੇ ਕਾਬੂ ਕੀਤਾ ਸੀ।

Delhi Police brought gangster Sachin Bishnoi to India from Azerbaijan
ਗ੍ਰਿਫਤਾਰੀ ਮਗਰੋਂ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਈ ਦਿੱਲੀ ਪੁਲਿਸ, ਅਜਰਬੇਜਾਨ ਤੋਂ ਹੋਈ ਸੀ ਗ੍ਰਿਫ਼ਤਾਰ

By

Published : Aug 1, 2023, 1:15 PM IST

ਚੰਡੀਗੜ੍ਹ: ਸਿੱਧੂ ਮੂਸੇਵਾਲ ਦੇ ਕਤਲ ਤੋਂ ਬਾਅਦ ਪੰਜਾਬ ਅਤੇ ਦੇਸ਼ ਦੇ ਬਹੁਤ ਸਾਰੇ ਗੈਂਗਸਟਰਾਂ ਦੇ ਨਾਮ ਸਾਹਮਣੇ ਆਏ ਸਨ। ਇਨ੍ਹਾਂ ਵਿੱਚੋਂ ਇੱਕ ਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਸ਼ਤੇਦਾਰ ਸਚਿਨ ਬਿਸ਼ਨੋਈ ਦਾ ਵੀ ਸੀ। ਗੈਂਗਸਟਰ ਸਚਿਨ ਬਿਸ਼ਨੋਈ ਦੀ ਮੂੇਸਵਾਲਾ ਕਤਲ ਤੋਂ ਬਾਅਦ ਇੱਕ ਕਥਿਤ ਆਡੀਓ ਵੀ ਸਾਹਮਣੇ ਆਈ ਸੀ, ਜਿਸ ਵਿੱਚ ਉਹ ਮੂਸੇਵਾਲਾ ਕਤਲ ਕਾਂਡ ਦੀ ਯੋਜਨਾ ਨੂੰ ਨੇਪਰੇ ਚਾੜ੍ਹਨ ਵਿੱਚ ਉਸ ਦਾ ਹੱਥ ਦੱਸ ਰਿਹਾ ਸੀ।

ਸਪੈਸ਼ਲ ਸੈੱਲ ਦਾ ਐਕਸ਼ਨ:ਪੁਲਿਸ ਨੇ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਲਿਆਂਦਾ ਹੈ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਮੰਗਲਵਾਰ ਨੂੰ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰਕੇ ਮੀਡੀਆ ਨੂੰ ਇਸ ਮਾਮਲੇ ਦੀ ਪੂਰੀ ਜਾਣਕਾਰੀ ਦੇਣ ਜਾ ਰਿਹਾ ਹੈ। ਦੱਸ ਦਈਏ ਦਿੱਲੀ ਸਪੈਸ਼ਲ ਸੈੱਲ ਦੇ ਕਮਿਸ਼ਨਰ ਐਚ.ਸੀ.ਐਸ ਧਾਲੀਵਾਲ ਉਸ ਦੇ ਕਾਲੇ ਕਾਰਨਾਮਿਆਂ ਦਾ ਕੱਚਾ ਚਿੱਠਾ ਖੋਲ੍ਹਣਗੇ। ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਦਿੱਲੀ ਪੁਲਸ ਰਿਮਾਂਡ ਦੀ ਮੰਗ ਕਰੇਗੀ ਤਾਂ ਜੋ ਉਸ 'ਤੇ ਲੱਗੇ ਇਲਜ਼ਾਮਾਂ ਦੀ ਜਾਂਚ ਕੀਤੀ ਜਾ ਸਕੇ। ਜਲਦੀ ਹੀ ਸਚਿਨ ਵਿਸ਼ਨੋਈ ਤਿਹਾੜ ਜੇਲ੍ਹ ਵਿੱਚ ਹੋਣਗੇ। ਇਹ ਦਿੱਲੀ ਪੁਲਿਸ ਨੇ ਦਾਅਵਾ ਕੀਤਾ ਹੈ।

ਸਚਿਨ ਬਿਸ਼ਨੋਈ ਨੇ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦਾ ਕਤਲ ਸ਼ੂਟਰਾਂ ਤੋਂ ਸਾਥੀਆਂ ਨਾਲ ਮਿਲ ਕੇ ਕਰਵਾਇਆ ਸੀ। ਘਟਨਾ ਤੋਂ ਪਹਿਲਾਂ ਹੀ ਉਹ ਫਰਜ਼ੀ ਪਾਸਪੋਰਟ ਬਣਵਾ ਕੇ ਦਿੱਲੀ ਤੋਂ ਅਜ਼ਰਬਾਈਜਾਨ ਭੱਜ ਗਿਆ ਸੀ। ਉਥੋਂ ਉਸ ਨੇ ਸੋਸ਼ਲ ਮੀਡੀਆ ਰਾਹੀਂ ਕਤਲ ਦੀ ਜ਼ਿੰਮੇਵਾਰੀ ਲਈ। ਸਚਿਨ ਬਿਸ਼ਨੋਈ ਨੇ ਵਿਦੇਸ਼ ਭੱਜਣ ਲਈ ਸੰਗਮ ਵਿਹਾਰ ਦੇ ਇੱਕ ਪਤੇ 'ਤੇ ਤਿਲਕਰਾਜ ਟੁਟੇਜਾ ਦੇ ਨਾਂ 'ਤੇ ਆਪਣਾ ਪਾਸਪੋਰਟ ਬਣਵਾਇਆ ਸੀ। ਬਾਅਦ ਵਿੱਚ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਗੈਂਗਸਟਰਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਹੋਰ ਮਾਮਲਿਆਂ 'ਚ ਵੀ ਕਸੇਗਾ ਸ਼ਿਕੰਜਾ:ਸਿੱਧੂ ਮੂਸੇਵਾਲਾ ਮਾਮਲੇ 'ਚ ਫੜੇ ਜਾਣ ਤੋਂ ਬਾਅਦ ਸਚਿਨ ਨਾਲ ਜੁੜੇ ਹੋਰ ਮਾਮਲਿਆਂ ਦੀ ਜਾਂਚ 'ਚ ਵੀ ਤੇਜ਼ੀ ਲਿਆਂਦੀ ਜਾਵੇਗੀ। ਉਸ ਨੇ ਜੂਨ ਵਿੱਚ ਦੁਬਈ ਦੇ ਇੱਕ ਕਾਰੋਬਾਰੀ ਤੋਂ 50 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਵੀ ਕੀਤੀ ਸੀ। ਸਚਿਨ ਬਿਸ਼ਨੋਈ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਤੀਜਾ ਹੈ, ਜੋ ਵਿਦੇਸ਼ ਵਿੱਚ ਬੈਠ ਕੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਚਲਾਉਂਦਾ ਹੈ। ਸਚਿਨ ਦੀ ਸਲਾਹ 'ਤੇ ਹੀ ਸੰਦੀਪ ਉਰਫ ਕੇਕੜਾ ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ।

ABOUT THE AUTHOR

...view details