ਪੰਜਾਬ

punjab

ETV Bharat / bharat

ਲਾਲ ਕਿਲ੍ਹੇ 'ਤੇ ਹਿੰਸਾ ਮਾਮਲੇ 'ਚ ਮੁਲਜ਼ਮ ਸੁਖਦੇਵ ਸਿੰਘ ਪੰਜਾਬ ਤੋਂ ਗ੍ਰਿਫ਼ਤਾਰ

ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਵਾਪਰੀ ਹਿੰਸਾ ਮਾਮਲੇ 'ਚ ਸ਼ਾਮਲ ਮੁਲਜ਼ਮ ਸੁਖਦੇਵ ਸਿੰਘ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਹੈ।

ਲਾਲ ਕਿਲ੍ਹੇ 'ਤੇ ਹਿੰਸਾ ਮਾਮਲੇ 'ਚ ਮੁਲਜ਼ਮ ਸੁਖਦੇਵ ਸਿੰਘ ਚੰਡੀਗੜ੍ਹ ਤੋਂ ਗ੍ਰਿਫ਼ਤਾਰ
ਲਾਲ ਕਿਲ੍ਹੇ 'ਤੇ ਹਿੰਸਾ ਮਾਮਲੇ 'ਚ ਮੁਲਜ਼ਮ ਸੁਖਦੇਵ ਸਿੰਘ ਚੰਡੀਗੜ੍ਹ ਤੋਂ ਗ੍ਰਿਫ਼ਤਾਰ

By

Published : Feb 7, 2021, 9:25 PM IST

ਨਵੀਂ ਦਿੱਲੀ : 26 ਜਨਵਰੀ ਟਰੈਕਟਰ ਪਰੇਡ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ ਵੱਡੀ ਸਫ਼ਲਤਾ ਮਿਲੀ ਹੈ। ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਸ਼ਾਮਲ ਸੁਖਦੇਵ ਸਿੰਘ ਨੂੰ ਦਿੱਲੀ ਕ੍ਰਾਈਮ ਬ੍ਰਾਂਚ ਨੇ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ 'ਤੇ ਸੀ 50 ਹਜ਼ਾਰ ਰੁਪਏ ਦਾ ਇਨਾਮ

ਕ੍ਰਾਈਮ ਬ੍ਰਾਂਚ ਨਾਲ ਜੁੜੇ ਅਧਿਕਾਰੀਆਂ ਨੇ ਦੱਸਿਆ ਕਿ ਸੁਖਦੇਵ ਸਿੰਘ ਉੱਤੇ ਦਿੱਲੀ ਪੁਲਿਸ ਵੱਲੋਂ 50 ਹਜ਼ਾਰ ਰੁਪਏ ਦਾ ਇਨਾਮ ਐਲਾਨ ਕੀਤਾ ਗਿਆ ਸੀ। ਲਾਲ ਕਿਲ੍ਹੇ 'ਤੇ ਵਾਪਰੀ ਹਿੰਸਾ ਤੋਂ ਬਾਅਦ ਮੁਲਜ਼ਮ ਲਗਾਤਾਰ ਫ਼ਰਾਰ ਚੱਲ ਰਿਹਾ ਸੀ ਤੇ ਕ੍ਰਾਈਮ ਬ੍ਰਾਂਚ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਸਨ। ਕ੍ਰਾਈਮ ਬ੍ਰਾਂਚ ਨੂੰ ਗੁਪਤ ਸੂਚਨਾ ਮਿਲੀ ਸੁਖਦੇਵ ਸਿੰਘ ਪੰਜਾਬ 'ਚ ਲੁਕਿਆ ਹੋਇਆ ਹੈ। ਇਸ ਮਗਰੋਂ ਕ੍ਰਾਈਮ ਬ੍ਰਾਂਚ ਟੀਮ ਨੇ ਉਸ ਨੂੰ ਪੰਜਾਬ ਦੇ ਚੰਡੀਗੜ੍ਹ ਸ਼ਹਿਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

14 ਮਾਮਲਿਆਂ ਦੀ ਜਾਂਚ ਕਰ ਰਹੀ ਦਿੱਲੀ ਕ੍ਰਾਈਮ ਬ੍ਰਾਂਚ

ਦਿੱਲੀ ਹਿੰਸਾ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਹੁਣ ਤੱਕ 124 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦਕਿ 44 ਐਫ਼ਆਈਆਰ ਦਰਜ ਕੀਤੀਆਂ ਗਈਆਂ ਹਨ। 44 ਮਾਮਲਿਆਂ 'ਚ 14 ਮਾਮਲਿਆਂ ਦੀ ਜਾਂਚ ਕ੍ਰਾਈਮ ਬ੍ਰਾਂਚ ਦੀ ਐਸਆਈਟੀ ਟੀਮ ਕਰ ਰਹੀ ਹੈ। ਇਨ੍ਹਾਂ ਹੀ ਨਹੀਂ ਪੁਲਿਸ ਹੁਣ ਤੱਕ 70 ਤੋਂ ਵੱਧ ਸ਼ਰਾਰਤੀ ਅਨਸਰਾਂ ਦੀਆਂ ਤਸਵੀਰਾਂ ਵੀ ਜਾਰੀ ਕਰ ਚੁੱਕੀ ਹੈ।

ABOUT THE AUTHOR

...view details