ਪੰਜਾਬ

punjab

ETV Bharat / bharat

ਸਿਰਸਾ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਲੁੱਕਆਊਟ ਸਰਕੂਲਰ ਜਾਰੀ

ਦਿੱਲੀ ਪੁਲਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਇਸ ਸਰਕੂਲਰ ਦਾ ਸਿੱਧਾ ਅਰਥ ਹੈ ਕਿ ਕਮੇਟੀ ਪ੍ਰਧਾਨ ਹੁਣ ਦੇਸ਼ ਛੱਡ ਕੇ ਕਿਸੇ ਹੋਰ ਦੇਸ਼ ਨਹੀਂ ਜਾ ਸਕਣਗੇ।

ਸਿਰਸਾ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਲੁੱਕਆਊਟ ਸਰਕੂਲਰ ਜਾਰੀ
ਸਿਰਸਾ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਲੁੱਕਆਊਟ ਸਰਕੂਲਰ ਜਾਰੀ

By

Published : Jul 26, 2021, 3:15 PM IST

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਲੁੱਕ ਆਊਟ ਸਰਕੂਲਰ(Look Out Circular) ਜਾਰੀ ਕੀਤਾ ਹੈ। ਇਸ ਸਰਕੂਲਰ ਦਾ ਸਿੱਧਾ ਅਰਥ ਹੈ ਕਿ ਕਮੇਟੀ ਪ੍ਰਧਾਨ ਹੁਣ ਦੇਸ਼ ਛੱਡ ਕੇ ਕਿਸੇ ਹੋਰ ਦੇਸ਼ ਨਹੀਂ ਜਾ ਸਕਣਗੇ। ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ(Economic Offenses Wing) ਨੇ ਇਹ ਸਰਕੂਲਰ ਹਾਲ ਹੀ ਵਿੱਚ ਪਟਿਆਲਾ ਹਾਊਸ ਕੋਰਟ ਵੱਲੋਂ ਦਿੱਤੇ ਆਦੇਸ਼ ਤੋਂ ਬਾਅਦ ਜਾਰੀ ਕੀਤਾ ਹੈ।

ਸਿਰਸਾ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਲੁੱਕਆਊਟ ਸਰਕੂਲਰ ਜਾਰੀ

ਦਰਅਸਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਹੋਏ ਇੱਕ ਕਥਿਤ ਘੁਟਾਲੇ ਦੀ ਚੱਲ ਰਹੀ ਜਾਂਚ ਵਿੱਚ, ਪਟਿਆਲਾ ਹਾਊਸ ਕੋਰਟ ਮੈਟਰੋਪੋਲੀਟਨ ਮੈਜਿਸਟਰੇਟ ਪੰਕਜ ਸ਼ਰਮਾ ਨੇ ਕਿਹਾ ਸੀ ਕਿ, ਸ਼ਿਕਾਇਤਕਰਤਾ ਦੁਆਰਾ ਜਤਾਏ ਗਏ ਖਦਸ਼ੇ ਅਤੇ ਸਹੀ ਜਾਂਚ ਦੀ ਹਿੱਤਾਂ ਨੂੰ ਦੇਖਦੇ ਹੋਏ ਜਾਂਚ ਅਧਿਕਾਰੀ ਇਹ ਧਿਆਨ ਰੱਖਣ ਕਿ ਮਨਜਿੰਦਰ ਸਿੰਘ ਸਿਰਸਾ ਦੇਸ਼ ਛੱਡ ਕੇ ਨਾ ਭੱਜਣ। ਇਸ ਸਬੰਧੀ ਪਹਿਲਾਂ ਅਦਾਲਤ ਨੂੰ ਸ਼ਿਕਾਇਤ ਕੀਤੀ ਗਈ ਸੀ। ਪੁਲਿਸ ਨੂੰ 26 ਜੁਲਾਈ ਤੱਕ ਮਾਮਲੇ ਦੀ ਪ੍ਰਗਤੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕਰਦਿਆਂ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਸੀ।

ਆਰਥਿਕ ਅਪਰਾਧ ਸ਼ਾਖਾ ਵਿੱਚ ਸਬ ਇੰਸਪੈਕਟਰ ਸ਼ੇਖਰ ਚੌਧਰੀ ਦੀ ਤਰਫੋਂ ਇਸ ਸਬੰਧ ਵਿੱਚ ਦੱਸਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਇੱਕ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਇਸ ਦਾ ਸਿੱਧਾ ਅਰਥ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਸਾਰੇ ਹਵਾਈ ਅੱਡਿਆਂ 'ਤੇ ਰੋਕਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ ਹੁਣ ਕਿਸੇ ਵੀ ਇਮੀਗ੍ਰੇਸ਼ਨ ਕਾਊਂਟਰ ਤੋਂ ਮਨਜ਼ੂਰੀ ਨਹੀਂ ਮਿਲੇਗੀ।

ਇਹ ਵੀ ਪੜ੍ਹੋ:ਬਾਬਾ ਲਾਭ ਸਿੰਘ ਨਾਂ ’ਤੇ ਮਸ਼ਹੂਰ ਹੋਇਆ ਮੱਟਕਾ ਚੌਂਕ

ABOUT THE AUTHOR

...view details