ਨਵੀਂ ਦਿੱਲੀ: ਦਿੱਲੀ ਪੁਲਿਸ ਸਪੈਸ਼ਲ ਸੈੱਲ ਨੇ ਭੀਮ ਸੈਨਾ ਦੇ ਮੁਖੀ ਨਵਾਬ ਸਤਪਾਲ ਤੰਵਰ ਨੂੰ ਨੂਪੁਰ ਸ਼ਰਮਾ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਭਾਜਪਾ ਤੋਂ ਮੁਅੱਤਲ ਨੁਪੁਰ ਸ਼ਰਮਾ ਦੀ ਜੀਭ ਕੱਟਣ ਵਾਲੇ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਆਈਪੀਸੀ ਦੀ ਧਾਰਾ 506, 509 ਅਤੇ 153ਏ ਦੇ ਤਹਿਤ ਮਾਮਲਾ ਦਰਜ ਕੀਤਾ ਸੀ।
ਜਾਣਕਾਰੀ ਮੁਤਾਬਕ ਭਾਜਪਾ ਤੋਂ ਮੁਅੱਤਲ ਨੁਪੁਰ ਸ਼ਰਮਾ ਨੇ ਕੁਝ ਦਿਨ ਪਹਿਲਾਂ ਟੀਵੀ ਡਿਬੇਟ 'ਤੇ ਇਤਰਾਜ਼ਯੋਗ ਬਿਆਨ ਦਿੱਤਾ ਸੀ। ਇਸ ਨੂੰ ਲੈ ਕੇ ਕਈ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਕੁਝ ਸਮਾਂ ਪਹਿਲਾਂ ਨੂਪੁਰ ਸ਼ਰਮਾ ਨੂੰ ਸੋਸ਼ਲ ਮੀਡੀਆ 'ਤੇ ਵੱਖ-ਵੱਖ ਥਾਵਾਂ ਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਫੇਸਬੁੱਕ 'ਤੇ ਇਕ ਵੀਡੀਓ ਆਈ ਸੀ ਜਿਸ ਵਿਚ ਭੀਮ ਆਰਮੀ ਦੇ ਮੁਖੀ ਨਵਾਬ ਸਤਪਾਲ ਤੰਵਰ ਨੇ ਨੂਪੁਰ ਸ਼ਰਮਾ ਬਾਰੇ ਇਤਰਾਜ਼ਯੋਗ ਗੱਲਾਂ ਕਹੀਆਂ ਸਨ।