ਪੰਜਾਬ

punjab

ETV Bharat / bharat

Delhi Police Raid NewsClick: ਵਿਦੇਸ਼ੀ ਫੰਡਿੰਗ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਨਿਊਜ਼ ਕਲਿੱਕ ਨਾਲ ਜੁੜੇ 30 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ - ਰਾਹੁਲ ਗਾਂਧੀ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵਿਦੇਸ਼ੀ ਫੰਡਿੰਗ ਮਾਮਲੇ ਨੂੰ ਲੈ ਕੇ ਨਿਊਜ਼ ਕਲਿੱਕ (Delhi Police Raid NewsClick) ਦੇ ਦਫ਼ਤਰ ਅਤੇ ਇਸ ਨਾਲ ਜੁੜੇ ਪੱਤਰਕਾਰਾਂ ਅਤੇ ਕਰਮਚਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਹੈ। ਦੋਸ਼ ਹੈ ਕਿ ਨਿਊਜ਼ ਕਲਿੱਕ ਨੇ ਵਿਦੇਸ਼ੀ ਫੰਡਿੰਗ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਹੈ।

Delhi Police Raid NewsClick
Delhi Police Special Cell Team Raided On NewsClick In delhi NCR Over Foregin Funding ED

By ETV Bharat Punjabi Team

Published : Oct 3, 2023, 12:13 PM IST

ਨਵੀਂ ਦਿੱਲੀ:ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੰਗਲਵਾਰ ਨੂੰ ਨਿਊਜ਼ਕਲਿੱਕ (NewsClick) ਵੈੱਬਸਾਈਟ ਨਾਲ ਜੁੜੇ ਪੱਤਰਕਾਰਾਂ ਦੇ 30 ਤੋਂ ਜ਼ਿਆਦਾ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਅਤੇ ਕਈ ਸਬੂਤ ਇਕੱਠੇ ਕੀਤੇ। ਇਹ ਛਾਪੇਮਾਰੀ ਦਿੱਲੀ-ਐਨਸੀਆਰ ਸਥਿਤ ਕੈਂਪਸ ਵਿੱਚ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਇਲੈਕਟ੍ਰਾਨਿਕ ਸਬੂਤਾਂ ਸਮੇਤ ਕਈ ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ। ਦੋਸ਼ ਹੈ ਕਿ ਨਿਊਜ਼ ਕਲਿੱਕ ਨੇ ਵਿਦੇਸ਼ੀ ਫੰਡਿੰਗ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਹੈ। ਵੈੱਬਸਾਈਟ 'ਤੇ ਚੀਨ ਤੋਂ ਫੰਡ ਲੈ ਕੇ ਖਬਰਾਂ ਰਾਹੀਂ ਭਾਰਤ ਵਿਰੋਧੀ ਏਜੰਡਾ ਚਲਾਉਣ ਦਾ ਦੋਸ਼ ਹੈ। ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਈਡੀ ਇਸ ਤੋਂ ਪਹਿਲਾਂ ਵੀ ਛਾਪੇਮਾਰੀ ਕਰ ਚੁੱਕੀ ਹੈ। ਦਿੱਲੀ ਪੁਲਿਸ ਦੀ ਟੀਮ ਸੈਦੁਲਜਾਬ 275 ਵੈਸਟ ਐਂਡ ਰੋਡ 'ਤੇ ਸਥਿਤ ਨਿਊਜ਼ ਕਲਿੱਕ ਦੇ ਦਫ਼ਤਰ ਦੀ ਲਗਾਤਾਰ ਜਾਂਚ ਕਰ ਰਹੀ ਹੈ।

ਦੇਸ਼ ਵਿਰੋਧੀ ਏਜੰਡਾ ਚਲਾਉਣ ਦਾ ਦੋਸ਼: ਨਿਊਜ਼ਕਲਿੱਕ ਵਿਰੁੱਧ ਕੇਂਦਰੀ ਜਾਂਚ ਏਜੰਸੀ ਦੀ ਇਹ ਕਾਰਵਾਈ ਕਿਸੇ ਵੀ ਮੀਡੀਆ ਅਦਾਰੇ ਨੂੰ ਨਿਸ਼ਾਨਾ ਬਣਾਉਣ ਵਾਲੀ ਆਪਣੀ ਕਿਸਮ ਦੀ ਪਹਿਲੀ ਕਾਰਵਾਈ ਹੈ। ਛਾਪੇਮਾਰੀ ਤੋਂ ਪਹਿਲਾਂ, ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਨਿਊਜ਼ ਪੋਰਟਲ 'ਤੇ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ (FCRA) ਦੀ ਉਲੰਘਣਾ ਕਰਕੇ ਵਿਦੇਸ਼ੀ ਫੰਡ ਪ੍ਰਾਪਤ ਕਰਨ ਦਾ ਦੋਸ਼ ਲਗਾਉਂਦੇ ਹੋਏ ਨਿਊਜ਼ਕਲਿੱਕ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਈਡੀ ਦਾ ਦੋਸ਼ ਹੈ ਕਿ ਇਸ ਪੈਸੇ ਦੀ ਵਰਤੋਂ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਕੀਤੀ ਗਈ ਹੈ।

ਭਾਜਪਾ ਨੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ:ਧਿਆਨ ਯੋਗ ਹੈ ਕਿ ਨਿਊਯਾਰਕ ਟਾਈਮਜ਼ ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਨਿਊਜ਼ਕਲਿੱਕ ਚੀਨੀ ਪ੍ਰਚਾਰ ਨੂੰ ਫੈਲਾਉਣ ਲਈ ਨੇਵਿਲ ਰਾਏ ਸਿੰਘਮ ਦੁਆਰਾ ਫੰਡ ਕੀਤੇ ਗਏ ਇੱਕ ਗਲੋਬਲ ਨੈਟਵਰਕ ਦਾ ਹਿੱਸਾ ਸੀ। ਇਸ ਨੂੰ ਲੈ ਕੇ ਭਾਜਪਾ ਨੇ ਸੰਸਦ 'ਚ ਕਾਂਗਰਸ ਅਤੇ ਰਾਹੁਲ ਗਾਂਧੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਸੀ। ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਮਹੀਨਿਆਂ ਬਾਅਦ ਸੰਸਦ ਪਹੁੰਚੇ ਕਾਂਗਰਸ ਸੰਸਦ ਰਾਹੁਲ ਗਾਂਧੀ ਦੀ ਮੌਜੂਦਗੀ 'ਚ ਲੋਕ ਸਭਾ 'ਚ ਇਹ ਮੁੱਦਾ ਚੁੱਕਿਆ। ਇਸ ਦੇ ਨਾਲ ਹੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈੱਸ ਕਾਨਫਰੰਸ 'ਤੇ ਕਰ ਨਿਸ਼ਾਨਾ ਸਾਧਿਆ ਸੀ। ਭਾਜਪਾ ਨੇ ਕਿਹਾ ਕਿ ਨਿਊਜ਼ਕਲਿੱਕ ਦੇ ਭਾਰਤ ਵਿਰੋਧੀ ਮੁਹਿੰਮ 'ਚ ਸ਼ਾਮਲ ਹੋਣ ਦੇ ਮੁੱਦੇ 'ਤੇ ਰਾਹੁਲ ਗਾਂਧੀ ਨੂੰ ਜਵਾਬ ਦੇਣਾ ਚਾਹੀਦਾ ਹੈ।

ABOUT THE AUTHOR

...view details