ਪੰਜਾਬ

punjab

ETV Bharat / bharat

Delhi Riots 2020 : ਦਿੱਲੀ ਦੰਗਿਆਂ ਨੂੰ ਪੂਰੇ ਹੋਏ ਤਿੰਨ ਸਾਲ, ਜਾਣੋ ਹੁਣ ਤੱਕ ਕਿੰਨੇ ਦੋਸ਼ੀ ਤੈਅ ਤੇ ਕਿੰਨੇ ਬਰੀ - ਉੱਤਰ ਪੂਰਬੀ ਦਿੱਲੀ

ਉੱਤਰ ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਨੂੰ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। CAA ਅਤੇ NRC ਦੇ ਖਿਲਾਫ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ 23 ਫਰਵਰੀ 2020 ਨੂੰ ਦੰਗੇ ਭੜਕ ਗਏ ਸਨ। ਇਨ੍ਹਾਂ ਦੰਗਿਆਂ 'ਚ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ 53 ਲੋਕ ਮਾਰੇ ਗਏ ਸਨ, ਜਦਕਿ 500 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ।

Delhi Riots 2020
Delhi Riots 2020

By

Published : Feb 23, 2023, 8:19 AM IST

Updated : Feb 23, 2023, 10:34 AM IST

ਨਵੀਂ ਦਿੱਲੀ:23 ਫਰਵਰੀ 2020 ਨੂੰ, ਸੀਏਏ ਅਤੇ ਐਨਆਰਸੀ ਵਿਰੁੱਧ ਚੱਲ ਰਹੇ ਪ੍ਰਦਰਸ਼ਨਾਂ ਤੋਂ ਬਾਅਦ, ਦਿੱਲੀ ਦੇ ਉੱਤਰ ਪੂਰਬੀ ਖੇਤਰ ਵਿੱਚ ਦੰਗੇ ਭੜਕੇ ਸਮ, ਜਿਨ੍ਹਾਂ ਨੂੰ ਅੱਜ ਪੂਰੇ 3 ਸਾਲ ਬੀਤ ਚੁੱਕੇ ਹਨ। ਇਨ੍ਹਾਂ ਦੰਗਿਆਂ ਵਿਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਕਈ ਲੋਕ ਮਾਰੇ ਗਏ ਸਨ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ। ਦੁਕਾਨਾਂ ਸਾੜ ਦਿੱਤੀਆਂ ਗਈਆਂ ਅਤੇ ਘਰਾਂ ਨੂੰ ਅੱਗ ਲਗਾ ਦਿੱਤੀ ਗਈ।

ਹੁਣ ਤੱਕ 150 ਤੋਂ ਵੱਧ ਮਾਮਲਿਆਂ ਵਿੱਚ ਦੋਸ਼ੀ ਕਰਾਰ ਕੀਤੇ ਜਾ ਚੁੱਕੇ ਹਨ ਅਤੇ ਮੁਲਜ਼ਮਾਂ ਦੀ ਸੁਣਵਾਈ ਚੱਲ ਰਹੀ ਹੈ। ਉਸ ਸਮੇਂ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਪੁਲਿਸ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਪੁਲਿਸ ਨੇ ਦੰਗਿਆਂ ਸਬੰਧੀ ਕੁੱਲ 758 ਐਫਆਈਆਰ ਦਰਜ ਕੀਤੀਆਂ ਸਨ, ਜਿਸ ਲਈ ਦਿੱਲੀ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਕੇਸ ਦੀ ਸੁਣਵਾਈ ਚੱਲ ਰਹੀ ਹੈ।

ਹੁਣ ਤੱਕ ਹੋ ਚੁੱਕੀ ਇਹ ਕਾਰਵਾਈ : ਉੱਤਰ ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਨੂੰ 3 ਸਾਲ ਪੂਰੇ ਹੋ ਗਏ ਹਨ। ਇਨ੍ਹਾਂ ਦੰਗਿਆਂ ਸਬੰਧੀ ਦਿੱਲੀ ਪੁਲਿਸ ਵੱਲੋਂ ਕੁੱਲ 758 ਐਫਆਈਆਰ ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 695 ਐਫਆਈਆਰ ਸਿਰਫ਼ ਉੱਤਰ ਪੂਰਬੀ ਜ਼ਿਲ੍ਹੇ ਵਿੱਚ ਦਰਜ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਸਪੈਸ਼ਲ ਸੈੱਲ ਅਤੇ ਕ੍ਰਾਈਮ ਬ੍ਰਾਂਚ ਪੁਲਿਸ ਨੇ ਜਾਮੀਆ ਅਤੇ ਸ਼ਾਹੀਨਬਾਗ 'ਚ ਚੱਲ ਰਹੇ ਪ੍ਰਦਰਸ਼ਨਾਂ 'ਚ ਦਿੱਲੀ ਦੰਗਿਆਂ ਨਾਲ ਜੁੜੇ ਮਾਮਲੇ ਵੀ ਦਰਜ ਕੀਤੇ ਹਨ।

ਕੁੱਲ ਦੋ ਹਜ਼ਾਰ ਤੋਂ ਵੱਧ ਮੁਲਜ਼ਮ ਕੀਤੇ ਗਏ ਸੀ ਗ੍ਰਿਫਤਾਰ : ਇਨ੍ਹਾਂ ਮਾਮਲਿਆਂ ਵਿੱਚ ਦਿੱਲੀ ਪੁਲਿਸ ਨੇ ਕੁੱਲ 2456 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚੋਂ ਡੇਢ ਹਜ਼ਾਰ ਤੋਂ ਵੱਧ ਲੋਕਾਂ ਨੂੰ ਵੱਖ-ਵੱਖ ਕੇਸਾਂ ਵਿੱਚ ਅਦਾਲਤਾਂ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ। ਹਾਲਾਂਕਿ, ਅਜੇ ਵੀ ਦਿੱਲੀ ਦੰਗਿਆਂ ਦੇ ਮਾਮਲੇ 'ਚ ਵੱਡੀ ਗਿਣਤੀ 'ਚ ਲੋਕ ਫੜੇ ਗਏ ਸਨ ਅਤੇ ਦੋਸ਼ੀ ਜੇਲ 'ਚ ਬੰਦ ਹਨ। ਦਿੱਲੀ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਦੰਗਿਆਂ ਦੀ ਜਾਂਚ ਲਈ ਬਣਾਈਆਂ ਗਈਆਂ ਜ਼ਿਆਦਾਤਰ ਟੀਮਾਂ ਨੇ ਆਪਣੀ ਜਾਂਚ ਪੂਰੀ ਕਰ ਲਈ ਹੈ। ਇਸ ਦੇ ਨਾਲ ਹੀ, ਇਸ ਮਾਮਲੇ ਨਾਲ ਸਬੰਧੀ ਚਾਰਜਸ਼ੀਟ ਵੀ ਦਿੱਲੀ ਅਦਾਲਤ ਵਿੱਚ ਦਾਇਰ ਕੀਤੀ ਹੈ।

ਸਪੈਸ਼ਲ ਸੈੱਲ ਨੇ ਸੌਂਪਿਆ ਗਿਆ ਸੀ ਇਹ ਮਾਮਲਾ :ਇਹ ਦੰਗੇ ਉਦੋਂ ਸ਼ੁਰੂ ਹੋਏ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਦਿੱਲੀ ਦੇ ਦੌਰੇ 'ਤੇ ਸਨ। ਇਨ੍ਹਾਂ ਦੰਗਿਆਂ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਕਾਫੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ। ਦੰਗਿਆਂ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਕਰੀਬ ਇੱਕ ਮਹੀਨੇ ਤੋਂ ਪੁਲਿਸ ਫੋਰਸ ਤਾਇਨਾਤ ਰਹੀ। ਦਿੱਲੀ ਪੁਲਿਸ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ ਤਿੰਨ ਸਾਲ ਪਹਿਲਾਂ ਹੋਏ ਦੰਗਿਆਂ ਨਾਲ ਸਬੰਧਤ 62 ਮਾਮਲਿਆਂ ਦੀ ਜਾਂਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ ਸੌਂਪੀ ਗਈ ਸੀ, ਜਦਕਿ ਇਸ ਦੀ ਸਾਜ਼ਿਸ਼ ਸਬੰਧੀ ਇੱਕ ਕੇਸ ਸਪੈਸ਼ਲ ਸੈੱਲ ਨੂੰ ਸੌਂਪਿਆ ਗਿਆ ਸੀ।

ਅਜੇ ਵੀ ਕਈ ਮੁਲਜ਼ਮਾਂ ਉੱਤੇ ਹੋ ਰਹੀ ਸੁਣਵਾਈ : ਸਪੈਸ਼ਲ ਸੈੱਲ ਨੇ ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਾਲੇ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ, ਦਿੱਲੀ ਪੁਲਿਸ ਨੇ ਕਰੀਬ 400 ਮਾਮਲਿਆਂ ਵਿੱਚ ਆਪਣੀ ਜਾਂਚ ਪੂਰੀ ਕਰ ਲਈ ਹੈ। ਕਈ ਮਾਮਲਿਆਂ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ ਅਤੇ 338 ਕੇਸਾਂ ਵਿੱਚ ਅਦਾਲਤ ਨੇ ਚਾਰਜਸ਼ੀਟ ਦਾ ਨੋਟਿਸ ਵੀ ਲਿਆ ਹੈ। ਹੁਣ ਤੱਕ 150 ਤੋਂ ਵੱਧ ਮਾਮਲਿਆਂ ਵਿੱਚ ਦੋਸ਼ ਆਇਦ ਕੀਤੇ ਜਾ ਚੁੱਕੇ ਹਨ ਅਤੇ ਮੁਲਜ਼ਮਾਂ ਦੀ ਸੁਣਵਾਈ ਚੱਲ ਰਹੀ ਹੈ।

ਦਿੱਲੀ ਪੁਲਿਸ ਜਾਂਚ ਕਈ ਵਾਲ ਸਵਾਲਾਂ ਦੇ ਘੇਰੇ 'ਚ ਆਈ :ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ 758 ਐਫਆਈਆਰ ਦਰਜ ਕੀਤੀਆਂ ਹਨ। ਹੇਠਲੀ ਅਦਾਲਤ ਅਤੇ ਦਿੱਲੀ ਹਾਈ ਕੋਰਟ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਦਿੱਲੀ ਪੁਲਿਸ ਦੀ ਜਾਂਚ ’ਤੇ ਕਈ ਵਾਰ ਸਵਾਲ ਚੁੱਕੇ ਗਏ ਸਨ। ਹਾਲ ਹੀ 'ਚ, ਜਾਮੀਆ ਹਿੰਸਾ ਮਾਮਲੇ 'ਚ ਵੀ ਸ਼ਰਜੀਲ ਇਮਾਮ ਨੂੰ ਬਰੀ ਕਰਦੇ ਹੋਏ ਸਾਕੇਤ ਅਦਾਲਤ ਨੇ ਟਿੱਪਣੀ ਕੀਤੀ ਸੀ ਕਿ ਦਿੱਲੀ ਪੁਲਿਸ ਨੇ ਜਾਂਚ ਸਹੀ ਢੰਗ ਨਾਲ ਨਹੀਂ ਕੀਤੀ। ਇਸ ਸਬੰਧੀ ਦਿੱਲੀ ਪੁਲਿਸ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਲਾਂਕਿ, ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਦੀ ਟਿੱਪਣੀ ਨੂੰ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਦੂਜੇ ਪਾਸੇ ਕਈ ਹੋਰ ਮਾਮਲਿਆਂ ਵਿੱਚ ਵੀ ਕੜਕੜਡੂਮਾ ਅਦਾਲਤ ਨੇ ਦਿੱਲੀ ਪੁਲਿਸ ਦੀ ਜਾਂਚ ’ਤੇ ਕਈ ਵਾਰ ਸਵਾਲ ਖੜ੍ਹੇ ਕੀਤੇ ਹਨ। ਜ਼ਿਕਰਯੋਗ ਹੈ ਕਿ ਪੁਲਿਸ ਦੀ ਚਾਰਜਸ਼ੀਟ 'ਤੇ ਸੁਣਵਾਈ ਕਰਦਿਆਂ ਹੇਠਲੀ ਅਦਾਲਤ ਨੇ ਜ਼ਿਆਦਾਤਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਦੰਗਿਆਂ ਨਾਲ ਸਬੰਧਤ ਕੇਸ ਵਿੱਚ ਸਿਰਫ਼ ਕੁਝ ਲੋਕਾਂ ਨੂੰ ਹੀ ਦੋਸ਼ੀ ਠਹਿਰਾਇਆ ਗਿਆ ਹੈ, ਜਦਕਿ ਸਜ਼ਾਵਾਂ ਮਿਲਣ ਵਾਲੇ ਦੋਸ਼ੀਆਂ ਦੀ ਗਿਣਤੀ ਬਹੁਤ ਘੱਟ ਹੈ।

ਦਿੱਲੀ ਦੰਗਿਆਂ ਸਬੰਧੀ ਐਫਆਈਆਰ ਦਰਜ- 758

ਅਪਰਾਧ ਸ਼ਾਖਾ ਕੋਲ ਜਾਂਚ- 62

ਅਦਾਲਤਾਂ ਨੇ ਨੋਟਿਸ ਲਿਆ - 338

ਮਾਮਲਿਆਂ ਵਿੱਚ ਦੋਸ਼ ਤੈਅ ਕੀਤੇ -150

ਵਿਸ਼ੇਸ਼ ਸੈੱਲ ਜਾਂਚ ਕਰ ਰਹੀ- 1

ਦਿੱਲੀ ਦੰਗਿਆਂ ਵਿੱਚ ਗ੍ਰਿਫ਼ਤਾਰੀਆਂ - 2456



ਇਹ ਵੀ ਪੜ੍ਹੋ:
Coronavirus Update : ਪਿਛਲੇ 24 ਘੰਟਿਆਂ 'ਚ ਭਾਰਤ 'ਚ ਕੋਰੋਨਾ ਪਾਜ਼ੀਟਿਵ ਦੇ 125 ਨਵੇਂ ਮਾਮਲੇ, ਇੱਕ ਮੌਤ, ਜਾਣੋ ਪੰਜਾਬ 'ਚ ਕੋਰੋਨਾ ਸਥਿਤੀ

Last Updated : Feb 23, 2023, 10:34 AM IST

ABOUT THE AUTHOR

...view details