ਨਵੀਂ ਦਿੱਲੀ: ਬਰਡ ਫਲੂ ਨੂੰ ਲੈ ਕੇ ਭਾਰਤ ਦੇ ਕਈ ਰਾਜਾਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਬਰਡ ਫਲੂ ਹੁਣ ਦਿੱਲੀ ਵਿੱਚ ਵੀ ਦਾਖ਼ਲ ਹੋ ਗਿਆ ਹੈ, ਇਸ ਦੇ ਫੈਲਾਅ ਨੂੰ ਰੋਕਣ ਦੇ ਲਈ ਸਰਕਾਰ ਹਰ ਕਦਮ ਚੁੱਕ ਰਹੀ ਹੈ। ਉੱਥੇ ਹੀ ਬਰਡ ਫਲੂ ਦੇ ਖ਼ਤਰੇ ਨੂੰ ਵੇਖਦੇ ਹੋਏ ਵਿਹਲੇ ਬੈਠੇ ਟੀਚਰਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ।
ਦਿੱਲੀ ਸਰਕਾਰ ਦੇ ਮਾਲ ਵਿਭਾਗ ਨੇ ਇੱਕ ਆਦੇਸ਼ ਜਾਰੀ ਕੀਤਾ ਹੈ ਜਿਸ ਤਹਿਤ ਦਿੱਲੀ ਵਿੱਚ ਮੁਰਗਿਆਂ ਦੀ ਆਵਾਜਾਈ 'ਤੇ ਨਜ਼ਰ ਰੱਖਣ ਦੇ ਲਈ ਟੀਚਰਾਂ ਦੀ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ। ਹਰ ਟੀਮ ਵਿੱਚ ਤਿੰਨ ਟੀਚਰਾਂ ਦੀ ਡਿਊਟੀ ਲਗਾਈ ਗਈ ਹੈ।