ਪੰਜਾਬ

punjab

ETV Bharat / bharat

DELHI TEMPERATURE DROPS: ਮੀਂਹ ਤੋਂ ਬਾਅਦ ਰਾਜਧਾਨੀ ਦਿੱਲੀ ਅੰਦਰ ਠੰਢ ਵਧੀ,ਜਾਣੋ ਅੱਜ ਕਿਹੋ ਜਿਹਾ ਰਹੇਗਾ ਮੌਸਮ - No chance of rain

ਦਿੱਲੀ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ (Temperature 13 degrees Celsius) ਹੋ ਸਕਦਾ ਹੈ।

DELHI TEMPERATURE DROPS AFTER RAIN
DELHI TEMPERATURE DROPS: ਮੀਂਹ ਤੋਂ ਬਾਅਦ ਡਿੱਗਿਆ ਦਿੱਲੀ ਦਾ ਤਾਪਮਾਨ ਥੱਲੇ ਆਇਆ,ਜਾਣੋ ਅੱਜ ਕਿਹੋ ਜਿਹਾ ਰਹੇਗਾ ਮੌਸਮ

By ETV Bharat Punjabi Team

Published : Nov 30, 2023, 8:37 AM IST

ਨਵੀਂ ਦਿੱਲੀ: ਦਿੱਲੀ 'ਚ ਮੀਂਹ ਤੋਂ ਬਾਅਦ ਹੁਣ ਠੰਡ ਵਧ ਗਈ ਹੈ। ਸੋਮਵਾਰ ਅਤੇ ਮੰਗਲਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਰਾਜਧਾਨੀ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਭਾਰਤੀ ਮੌਸਮ ਵਿਭਾਗ (Department of Meteorology) ਮੁਤਾਬਕ ਦਿੱਲੀ 'ਚ ਮੀਂਹ ਤੋਂ ਇਲਾਵਾ ਪਹਾੜੀ ਇਲਾਕਿਆਂ 'ਚ ਬਰਫਬਾਰੀ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਹੁਣ ਦਿਨ ਵੇਲੇ ਵੀ ਗਰਮ ਕੱਪੜੇ ਪਾਉਣੇ ਪੈ ਰਹੇ ਹਨ। ਵੀਰਵਾਰ ਸਵੇਰੇ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ:ਅੱਜ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਸਵੇਰੇ ਧੁੰਦ ਦੇ ਨਾਲ-ਨਾਲ ਹਲਕੀ ਬਾਰਿਸ਼ ਵੀ ਦੇਖਣ ਨੂੰ ਮਿਲ ਸਕਦੀ ਹੈ। ਤਿੰਨ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੇਗੀ। ਇਹ ਵੀ ਦੱਸਿਆ ਗਿਆ ਕਿ ਆਉਣ ਵਾਲੀ 4 ਦਸੰਬਰ ਤੱਕ ਦਿਨ ਵੇਲੇ ਠੰਡੀਆਂ ਹਵਾਵਾਂ ਦੇ ਨਾਲ-ਨਾਲ ਧੁੰਦ ਵੀ ਪੈ ਸਕਦੀ ਹੈ।

ਮੀਂਹ ਦੀ ਵੀ ਜਤਾਈ ਗਈ ਸੀ ਸੰਭਾਵਨਾ: 4 ਦਸੰਬਰ ਤੱਕ ਤਾਪਮਾਨ ਵੱਧ ਤੋਂ ਵੱਧ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 9 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਕਾਰਡ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਆਸਮਾਨ 'ਤੇ ਬੱਦਲ ਛਾਏ ਰਹਿ ਸਕਦੇ ਹਨ, ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ (No chance of rain) ਹੈ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ 5 ਦਸੰਬਰ ਤੋਂ ਬਾਅਦ ਘੱਟੋ-ਘੱਟ ਤਾਪਮਾਨ 'ਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ 26 ਅਤੇ 27 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ।

ਦੱਸ ਦਈਏ ਦਿੱਲੀ ਦੇ ਨਾਲ ਲੱਗਦੇ ਬਾਕੀ ਸੂਬਿਆਂ ਹਰਿਆਣਾ ਅਤੇ ਪੰਜਾਬ ਵਿੱਚ ਸਵੇਰ ਤੋਂ ਜ਼ਬਰਦਸਤ ਮੀਂਹ ਪੈ ਰਿਹਾ ਹੈ। ਇਸ ਮੀਂਹ ਕਾਰਣ ਜਿੱਥੇ ਠੰਢ ਵਧੀ ਹੈ ਉੱਥੇ ਹੀ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਿਸਾਨਾਂ ਦੀਆਂ ਫਸਲਾਂ ਲਈ ਇਹ ਮੀਂਹ ਰਾਹਤ ਲੈਕੇ ਆਇਆ ਹੈ। ਕਣਕ ਅਤੇ ਸਰੋਂ ਦੀ ਫਸਲ ਨੂੰ ਇਸ ਸਮੇਂ ਪਾਣੀ ਦੀ ਲੋੜ ਸੀ ਜਿਸ ਨੂੰ ਮੀਂਹ ਨੇ ਪੂਰਾ ਕਰ ਦਿੱਤਾ ਹੈ।

ABOUT THE AUTHOR

...view details