ਨਵੀਂ ਦਿੱਲੀ:ਮੌਸਮ ਵਿਭਾਗ ਵੱਲੋਂ 5 ਅਤੇ 6 ਨਵੰਬਰ ਨੂੰ ਖਤਰੇ ਦੀ ਘੰਟੀ ਦੱਸਦਿਆ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 5 ਅਤੇ 6 ਨਵੰਬਰ ਨੂੰ ਹਵਾ ਬੇਹੱਦ ਖਰਾਬ ਹੋ ਸਕਦੀ ਹੈ, ਜਿਸ ਕਰਕੇ ਲੋਕਾਂ ਦੀ ਸਿਹਤ ਦਾ ਖਾਸ ਖਿਆਲ ਰੱਖਣ ਦੀ ਲੋੜ ਹੈ।
ਮੌਸਮ ਵਿਭਾਗ ਦੇ ਮੁਤਾਬਿਕ ਦਿੱਲੀ ਅਤੇ ਐਨਸੀਆਰ ਵਿੱਚ ਇਸ ਸਮੇਂ ਮੌਸਮ ਖੁਸ਼ਕ ਬਣਿਆ ਹੋਇਆ ਹੈ ਅਤੇ ਹੌਲੀ-ਹੌਲੀ ਘੱਟੋ-ਘੱਟ ਤਾਪਮਾਨ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੱਕ ਘਟਾ ਦਿੱਤਾ ਗਿਆ ਹੈ। ਮੰਗਲਵਾਰ ਨੂੰ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 2 ਡਿਗਰੀ ਦੀ ਗਿਰਾਵਟ ਆਵੇਗੀ। ਜਿਸ ਤੋਂ ਬਾਅਦ ਤਾਪਮਾਨ ਹੋਰ ਹੇਠਾਂ ਆ ਜਾਵੇਗਾ।