ਨਵੀਂ ਦਿੱਲੀ:ਸਿੱਖ ਨੇਤਾਵਾਂ ਦੇ ਇਕ ਵਫ਼ਦ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿੱਚ ਸਿੱਖ ਔਰਤ ਦੇ ਜ਼ਬਰਨ ਧਰਮ ਪਰਿਵਰਤਨ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ.ਕਿਸ਼ਨ ਰੈਡੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖ ਨੇਤਾਵਾਂ ਨੇ ਇੱਕ ਮੰਗ ਪੱਤਰ ਸੌਂਪ ਕੇ ਜੰਮੂ ਕਸ਼ਮੀਰ ਵਿੱਚ ਜਬਰੀ ਧਰਮ ਪਰਿਵਰਤਨ ਰੋਕਣ ਲਈ ਆਰਡੀਨੈਂਸ ਦੀ ਮੰਗ ਕੀਤੀ।
ਪਿਛਲੇ ਕੁਝ ਸਮੇਂ ਵਿੱਚ ਜੰਮੂ-ਕਸ਼ਮੀਰ ਵਿੱਚ 4 ਔਰਤਾਂ ਦਾ ਜ਼ਬਰਦਸਤੀ ਵਿਆਹ ਕਰਵਾਏ ਗਏ ਸਨ, ਤੇ ਉਨ੍ਹਾਂ ਨੂੰ ਜਬਰਨ ਇਸਲਾਮ ਧਰਮ ਵਿੱਚ ਤਬਦੀਲ ਕੀਤਾ ਗਿਆ ਸੀ। ਜਿਸ ਦਾ ਸਿੱਖ ਕੌਮ ਦੇ ਲੋਕ ਨਿਰੰਤਰ ਵਿਰੋਧ ਕਰ ਰਹੇ ਹਨ। ਸੋਮਵਾਰ ਨੂੰ ਉਸ ਨੇ ਕਥਿਤ "ਅਗਵਾ ਅਤੇ ਧਰਮ ਪਰਿਵਰਤਨ" ਦੇ ਵਿਰੁੱਧ ਜੰਮੂ-ਕਸ਼ਮੀਰ ਦੀਆਂ ਸੜਕਾਂ ਅਤੇ ਰਾਜਮਾਰਗਾਂ 'ਤੇ ਰੋਸ ਮਾਰਚ ਕੱਢੇ।
ਸਿੱਖ ਆਗੂਆਂ ਵੱਲੋਂ ਇਸ ਮੁੱਦੇ ਨੂੰ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੰਮੂ ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਕੋਲ ਵੀ ਚੁੱਕਿਆ ਗਿਆ ਹੈ। ਸਿੱਖ ਭਾਈਚਾਰੇ ਦੇ ਲੋਕਾਂ ਦੀ ਮੰਗ ਹੈ, ਕਿ ਉਨ੍ਹਾਂ ਔਰਤਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕੀਤਾ ਜਾਵੇ, ਅਤੇ ਜਬਰੀ ਧਰਮ ਪਰਿਵਰਤਨ ਵਿਰੁੱਧ ਕਾਨੂੰਨ ਬਣਾਇਆ ਜਾਵੇ।
ਧਰਮ ਪਰਿਵਰਤਨ ਮਾਮਲੇ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਇੱਕ ਸਿੱਖ ਔਰਤ ਨੇ ਇੱਕ ਵੀਡੀਓ ਜਾਰੀ ਕਰਕੇ ਜਬਰੀ ਧਰਮ ਪਰਿਵਰਤਨ ਅਤੇ ਅਗਵਾ ਕਰਨ ਦੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਹੈ। ਕਿ ਉਸ ਨੇ ਆਪਣੀ ਮਰਜੀ ਨਾਲ ਮੁਸਲਿਮ ਨੌਜਵਾਨ ਨਾਲ ਵਿਆਹ ਕਰਵਾਇਆ ਹੈ, ਤੇ ਮੁੰਡੇ ਦੇ ਪਰਿਵਾਰ ਵੱਲੋਂ ਉਸ ‘ਤੇ ਜਬਰ ਧਰਮ ਪਰਿਵਰਤਨ ਦਾ ਕੋਈ ਦਬਾਅ ਨਹੀਂ ਪਾਇਆ।
ਇਹ ਵੀ ਪੜ੍ਹੋ:ਜਬਰੀ ਧਰਮ ਪਰਿਵਰਤਨ ਦਾ ਮਾਮਲਾ : ਸਿਰਸਾ ਨੇ ਕਸ਼ਮੀਰੀ ਨੇਤਾਵਾਂ ਤੋਂ ਸਹਿਯੋਗ ਮੰਗਿਆ