ਪੰਜਾਬ

punjab

ETV Bharat / bharat

ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅੱਜ ਲਖੀਮਪੁਰ ਖੀਰੀ ਜਾਣਗੇ - ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ

ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਭੜਕੀ ਹਿੰਸਾ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਸੋਮਵਾਰ ਸਵੇਰੇ ਮੌਕੇ 'ਤੇ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਟੀਮ ਦੇ ਨਾਲ ਥਾਂ ਦਾ ਦੌਰਾ ਕਰਨਗੇ। ਐਤਵਾਰ ਰਾਤ ਨੂੰ ਉਪ ਮੁੱਖ ਮੰਤਰੀ ਦੇ ਅਧਿਕਾਰਤ ਟਵਿਟਰ ਹੈਂਡਲ ਰਾਹੀਂ ਇਹ ਜਾਣਕਾਰੀ ਦਿੱਤੀ ਗਈ।

ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅੱਜ ਲਖੀਮਪੁਰ ਖੀਰੀ ਜਾਣਗੇ
ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅੱਜ ਲਖੀਮਪੁਰ ਖੀਰੀ ਜਾਣਗੇ

By

Published : Oct 4, 2021, 7:14 AM IST

ਚੰਡੀਗੜ੍ਹ: ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਭੜਕੀ ਹਿੰਸਾ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਕਾਰ ਭਜਾਉਣ ਦੀ ਕਥਿਤ ਘਟਨਾ ਵਿੱਚ ਕਈ ਕਿਸਾਨ ਜ਼ਖਮੀ ਹੋ ਗਏ।

ਇਸ ਘਟਨਾ ਤੋਂ ਬਾਅਦ ਦੇਸ਼ ਭਰ ਦੇ ਕਿਸਾਨ ਸਗੰਠਨਾ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨੇ ਵੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੋਂ ਇਲਾਵਾ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।

ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਸੋਮਵਾਰ ਸਵੇਰੇ ਮੌਕੇ 'ਤੇ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਟੀਮ ਦੇ ਨਾਲ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦਾ ਦੌਰਾ ਕਰਨਗੇ। ਐਤਵਾਰ ਰਾਤ ਨੂੰ ਉਪ ਮੁੱਖ ਮੰਤਰੀ ਦੇ ਅਧਿਕਾਰਤ ਟਵਿਟਰ ਹੈਂਡਲ ਰਾਹੀਂ ਇਹ ਜਾਣਕਾਰੀ ਦਿੱਤੀ ਗਈ:

"ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹੱਤਿਆ ਕਾਰਨ ਪੈਦਾ ਹੋਈ ਸਥਿਤੀ ਦਾ ਮੌਕੇ 'ਤੇ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਟੀਮ ਦੇ ਨਾਲ ਕੱਲ੍ਹ, ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਦਾ ਦੌਰਾ ਕਰਾਂਗਾ।

ਮੈਂ ਸਾਰਿਆਂ ਨੂੰ ਹਰ ਕੀਮਤ 'ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ।

ਮੈਂ ਇਹ ਯਕੀਨੀ ਬਣਾਵਾਂਗਾ ਕਿ ਦੋਸ਼ੀ ਨੂੰ ਸਜ਼ਾ ਮਿਲੇਗੀ।"

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ, ਨਵਜੋਤ ਸਿੰਘ ਸਿੱਧੂ, ਰਾਜਾ ਵੜਿੰਗ, ਰਾਜ ਕੁਮਾਰ ਵੇਰਕਾ ਨੇ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਵਿਰੁੱਧ ਇੱਕ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ, ਜੋ ਲਖੀਮਪੁਰ ਖੀਰੀ ਦਾ ਦੌਰਾ ਕਰਨ ਵਾਲੇ ਸਨ।

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਕਥਿਤ ਤੌਰ 'ਤੇ ਉਨ੍ਹਾਂ ਦੀ ਕਾਰ ਨੂੰ ਖੇਤੀ ਵਿਰੋਧੀ ਪ੍ਰਦਰਸ਼ਨਕਾਰੀਆਂ 'ਤੇ ਚੜ੍ਹਾਇਆ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਹੋਈ ਝੜਪ ਦਾ ਨੋਟਿਸ ਲਿਆ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਨੂੰ ਲਖੀਮਪੁਰ ਜ਼ਿਲ੍ਹੇ ਵਿੱਚ ਭੇਜਿਆ ਹੈ।

ਖੇਤੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਉਪ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਨੇ ਉਪ ਮੁੱਖ ਮੰਤਰੀ ਦੇ ਸਵਾਗਤ ਲਈ ਲਗਾਏ ਹੋਰਡਿੰਗਸ ਨੂੰ ਤੋੜ ਦਿੱਤਾ ਸੀ ਅਤੇ ਤਿਕੋਨੀਆ ਵਿੱਚ ਉਸ ਲਈ ਤਿਆਰ ਹੈਲੀਪੈਡ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ।

ਆਪਣੀ ਯਾਤਰਾ ਦੌਰਾਨ, ਉਪ ਮੁੱਖ ਮੰਤਰੀ ਨੇ ਵੰਦਨ ਬਾਗ ਵਿੱਚ ਪੀਡਬਲਯੂਡੀ ਸੇਤੂ ਕਾਰਪੋਰੇਸ਼ਨ ਸਮੇਤ ਵੱਖ -ਵੱਖ ਵਿਕਾਸ ਪ੍ਰੋਗਰਾਮਾਂ ਦਾ ਉਦਘਾਟਨ ਕਰਨਾ ਸੀ।

ਪ੍ਰਦਰਸ਼ਨਕਾਰੀ ਕਿਸਾਨ ਸੰਪੂਰਨ ਨਗਰ ਵਿੱਚ ਇੱਕ ਮੀਟਿੰਗ ਵਿੱਚ ਉਨ੍ਹਾਂ ਦੇ ਵਿਰੁੱਧ ਦਿੱਤੇ ਬਿਆਨ ਲਈ ਵੀ ਅਜੈ ਮਿਸ਼ਰਾ ਤੋਂ ਨਾਰਾਜ਼ ਸਨ। ਮੀਟਿੰਗ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਵੀਡੀਓ ਵਿੱਚ, ਮੰਤਰੀ ਨੇ ਕਿਹਾ ਸੀ ਕਿ "ਜੋ ਲੋਕ ਵਿਰੋਧ ਕਰ ਰਹੇ ਹਨ ਉਨ੍ਹਾਂ ਨੂੰ ਨਾ ਸਿਰਫ ਪਾਲਿਆ ਛੱਡਣਾ ਚਾਹੀਦਾ ਹੈ ਬਲਕਿ ਉਨ੍ਹਾਂ ਨੂੰ ਜ਼ਿਲ੍ਹਾ ਖਾਲੀ ਕਰਨਾ ਵੀ ਚਾਹੀਦਾ ਹੈ।"

ਇਸ ਘਟਨਾ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਸੱਤਾਧਾਰੀ ਪਾਰਟੀ 'ਤੇ ਵਰ੍ਹੇ। ਯਾਦਵ ਨੇ ਇੱਕ ਟਵੀਟ ਵਿੱਚ ਲਿਖਿਆ, "ਜੇ ਇਹ ਸਥਿਤੀ ਬਣੀ ਰਹੀ, ਤਾਂ ਭਾਜਪਾ ਨੇਤਾ ਨਾ ਤਾਂ ਕਾਰ ਵਿੱਚ ਸਫਰ ਕਰ ਸਕਣਗੇ ਅਤੇ ਨਾ ਹੀ ਇਸ ਤੋਂ ਉਤਰ ਸਕਣਗੇ।"

ਇਹ ਵੀ ਪੜ੍ਹੋ: ਲਖੀਮਪੁਰ ਹਿੰਸਾ: ਅੱਜ ਦੇਸ਼ ਭਰ 'ਚ BKU ਦਾ ਰੋਸ ਪ੍ਰਦਰਸ਼ਨ,ਨੇਤਾਵਾਂ ਦੀ ਮੋਰਚੇਬੰਦੀ, ਲੱਗਾ ਕਰਫਿਊ

ABOUT THE AUTHOR

...view details