ਪੰਜਾਬ

punjab

ETV Bharat / bharat

ਡੇਰਾ ਮੁਖੀ ਰਾਮ ਰਹੀਮ ਤੋਂ ਅੱਜ ਕੀਤੀ ਜਾਵੇਗੀ ਪੁੱਛਗਿੱਛ, SIT ਜਾਵੇਗੀ... - ਡੇਰਾ ਮੁਖੀ ਰਾਮ ਰਹੀਮ ਤੋਂ ਅੱਜ ਕੀਤੀ ਜਾਵੇਗੀ ਪੁੱਛਗਿੱਛ

ਐਸਆਈਟੀ (SIT) ਦੀ ਚਾਰ ਮੈਂਬਰੀ ਟੀਮ 8 ਨਵੰਬਰ ਯਾਨੀ ਅੱਜ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਜਾਵੇਗੀ ਤੇ ਗੁਰਮੀਤ ਰਾਮ ਰਹੀਮ (Gurmeet Ram Rahim) ਤੋਂ ਪੁੱਛਗਿੱਛ ਕੀਤੀ ਜਾਵੇਗੀ।

ਡੇਰਾ ਮੁਖੀ ਰਾਮ ਰਹੀਮ ਤੋਂ ਅੱਜ ਕੀਤੀ ਜਾਵੇਗੀ ਪੁੱਛਗਿੱਛ
ਡੇਰਾ ਮੁਖੀ ਰਾਮ ਰਹੀਮ ਤੋਂ ਅੱਜ ਕੀਤੀ ਜਾਵੇਗੀ ਪੁੱਛਗਿੱਛ

By

Published : Nov 8, 2021, 8:14 AM IST

Updated : Nov 8, 2021, 8:43 AM IST

ਚੰਡੀਗੜ੍ਹ:ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਤੋਂ ਬੇਅਦਬੀ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਐਸਆਈਟੀ ਦੀ ਚਾਰ ਮੈਂਬਰੀ ਟੀਮ 8 ਨਵੰਬਰ ਯਾਨੀ ਅੱਜ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਜਾਵੇਗੀ ਤੇ ਗੁਰਮੀਤ ਰਾਮ ਰਹੀਮ (Gurmeet Ram Rahim) ਤੋਂ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜੋ:ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

ਪੁੱਛਗਿੱਛ ਕਰਨ ਤੋਂ ਪਹਿਲਾਂ ਐਸਆਈਟੀ ਦੇ ਮੁੱਖੀ ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਨੇ ਗੁਰਮੀਤ ਰਾਮ ਰਹੀਮ (Gurmeet Ram Rahim) ਤੋਂ ਲੰਬਾ ਸਮਾਂ ਪੁੱਛਗਿੱਛ ਕੀਤੀ ਜਾਵੇਗੀ ਤੇ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਹਰ ਸਵਾਲ ਦੇ ਜਵਾਬ ਦੀ ਪੁਸ਼ਟੀ ਕਰਨੀ ਪਵੇਗੀ।

ਐਸਆਈਟੀ ਵਿੱਚ ਆਈਜੀ ਤੋਂ ਇਲਾਵਾ ਬਾਕੀ ਮੈਂਬਰ ਐਸ.ਐਸ.ਪੀ ਬਟਾਲਾ ਮੁਖਵਿੰਦਰ ਸਿੰਘ ਭੁੱਲਰ, ਡੀ.ਐੱਸ.ਪੀ ਲਖਵੀਰ ਸਿੰਘ, ਇੰਸਪੈਕਟਰ ਦਲਬੀਰ ਸਿੰਘ ਸ਼ਾਮਲ ਹਨ ਜੋ ਰਾਮ ਰਹੀਮ ਤੋਂ ਜੇਲ੍ਹ 'ਚ ਪੁੱਛਗਿੱਛ ਕਰਨਗੇ।

ਹਾਈਕੋਰਟ ਨੇ ਦਿੱਤੀ ਸੀ ਰਾਹਤ

ਦੱਸ ਦਈਏ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਰਾਹਤ ਦਿੱਤੀ ਸੀ ਤੇ ਐਸਆਈਟੀ ਨੂੰ ਕਿਹਾ ਕਿ ਉਹ ਸੁਨਾਰੀਆ ਜੇਲ੍ਹ ਜਾ ਕੇ ਪੁੱਛਗਿੱਛ ਕਰੇ। ਇਸ ਤੋਂ ਇਲਾਵਾ ਗੁਰਮੀਤ ਰਾਮ ਰਹੀਮ (Gurmeet Ram Rahim) ਨੇ ਬੇਅਦਬੀ ਮਾਮਲੇ 'ਚ ਦਰਜ ਮਾਮਲੇ 'ਚ ਵੀ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਤੇ ਅਦਾਲਤ ਨੇ ਨੋਟਿਸ ਜਾਰੀ ਕੀਤਾ ਸੀ।

ਰਾਮ ਰਹੀਮ (Gurmeet Ram Rahim) ਨੇ ਬੇਅਦਬੀ ਮਾਮਲੇ (beadbi case) 'ਚ ਫਰੀਦਕੋਟ ਅਦਾਲਤ (Faridkot court) 'ਚ ਪੇਸ਼ ਹੋਣ ਦੇ ਹੁਕਮਾਂ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ 'ਚ ਰਾਮ ਰਹੀਮ ਨੇ ਅਪੀਲ ਕੀਤੀ ਸੀ ਕਿ SIT ਇਸ ਮਾਮਲੇ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਜਾਂ ਜੇਲ 'ਚ ਆ ਕੇ ਪੁੱਛਗਿੱਛ ਕਰ ਸਕਦੀ ਹੈ। ਰਾਮ ਰਹੀਮ (Gurmeet Ram Rahim) ਨੇ ਫਰੀਦਕੋਟ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੇ ਨਾਲ-ਨਾਲ ਅਦਾਲਤ ਵੱਲੋਂ ਜਾਰੀ ਵਾਰੰਟ ਨੂੰ ਵੀ ਚੁਣੌਤੀ ਦਿੱਤੀ ਸੀ।

ਫਰੀਦਕੋਟ ਅਦਾਲਤ ਨੇ ਰਾਮ ਰਹੀਮ (Gurmeet Ram Rahim) ਨੂੰ 29 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਐਸਆਈਟੀ ਇਸ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਪਹਿਲਾਂ ਹੀ ਚਾਰਜਸ਼ੀਟ ਕਰ ਚੁੱਕੀ ਹੈ।

ਕੀ ਹੈ ਮਾਮਲਾ ?

2015 ਦੇ ਜੂਨ ਮਹਿਨੇ ਵਿੱਚ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦਾ ਸਰੂਪ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਬਰਗਾੜੀ ਦੇ ਗੁਰਦੁਆਰਾ ਸਾਹਿਬ (Sri Guru Granth Sahib Ji) ਦੇ ਬਾਹਰ ਅਤੇ ਗਲੀਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਖਿਲਰੇ ਹੋਏ ਮਿਲੇ ਸਨ। ਇਸੇ ਮਾਮਲੇ ਵਿੱਚ 6 ਡੇਰਾ ਪ੍ਰੇਮੀਆਂ ਨੂੰ ਨਾਮਜਦ ਕਰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਨੇ ਇਹ ਕਬੂਲ ਲਿਆ ਸੀ ਕਿ ਉਹਨਾਂ ਨੇ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ।

ਇਹ ਵੀ ਪੜੋ:AFG vs NZ: ਨਿਊਜ਼ੀਲੈਂਡ ਦੀ 8 ਵਿਕਟਾਂ ਨਾਲ ਜਿੱਤ, ਭਾਰਤ ਟੀ-20 ਵਿਸ਼ਵ ਕੱਪ ਤੋਂ ਬਾਹਰ

ਉਥੇ ਹੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੇ ਸਰੂਪ ਚੋਰੀ ਕਰਨ ਅਤੇ ਵਿਵਾਦਤ ਪੋਸਟਰ ਲਗਾਉਣ ਦੀਆਂ ਘਟਨਾਵਾਂ 'ਚ ਡੇਰਾ ਸੱਚਾ ਸੌਦਾ ਦੇ 6 ਪੈਰੋਕਾਰਾਂ 'ਤੇ ਕੇਸ ਚੱਲ ਰਿਹਾ ਹੈ। ਹੁਣ ਇਸ ਮਾਮਲੇ 'ਚ ਪੰਜਾਬ ਪੁਲਿਸ ਦੀ SIT ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ।

Last Updated : Nov 8, 2021, 8:43 AM IST

ABOUT THE AUTHOR

...view details