ਨਵੀਂ ਦਿੱਲੀ: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਿਹਾ ਹੈ। ਜਿਸ ਨੂੰ ਲੈਕੇ ਹਰ ਸਿਆਸੀ ਪਾਰਟੀ ਵਲੋਂ ਆਪਣੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਦਿੱਗਜ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪੰਜਾਬ ਆ ਰਹੇ ਹਨ।
ਇਸ ਵਿਚਾਲੇ ਜਿਥੇ ਭਾਜਪਾ ਕੌਮੀ ਪ੍ਰਧਾਨ ਜੇ.ਪੀ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਆ ਕੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ,ਉਥੇ ਹੀ 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੀ ਜਲੰਧਰ 'ਚ ਰੈਲੀ ਨੂੰ ਸੰਬੋਧਨ ਕਰਨਗੇ।
ਇਸ ਦੇ ਨਾਲ ਹੀ ਕਈ ਸਿਆਸੀ ਪਾਰਟੀਆਂ ਵੱਧ ਤੋਂ ਵੱਧ ਵੋਟਾਂ ਹਾਸਲ ਕਰਨ ਲਈ ਡੇਰਿਆਂ ਦਾ ਰੁਖ਼ ਵੀ ਕਰ ਰਹੀਆਂ ਹਨ। ਇਸੇ ਦਰਮਿਆਨ ਐਤਵਾਰ ਸ਼ਾਮ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਵੀ ਕੀਤੀ ਗਈ।