ਮਹਾਰਾਸ਼ਟਰ/ਪੁਣੇ:ਮਹਾਰਾਸ਼ਟਰ ਦੇ ਪੁਣੇ 'ਚ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੇ ਪਤੀ ਦੇਵੀਸਿੰਘ ਸ਼ੇਖਾਵਤ ਦਾ ਦਿਲ ਦਾ ਦੌਰਾ ਪੈਣ ਕਾਰਨ ਇੱਥੇ ਇਕ ਨਿੱਜੀ ਹਸਪਤਾਲ 'ਚ 89 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਸਾਬਕਾ ਰਾਸ਼ਟਰਪਤੀ ਦੇ ਪਰਿਵਾਰ ਦੇ ਕਰੀਬੀ ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੇਖਾਵਤ ਨੂੰ ਕੁਝ ਦਿਨ ਪਹਿਲਾਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਪਰਿਵਾਰਕ ਸੂਤਰਾਂ ਦੀ ਮੰਨੀਏ ਤਾਂ ਸ਼ੁੱਕਰਵਾਰ ਸਵੇਰੇ ਕਰੀਬ ਨੌਂ ਵਜੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਕੌਣ ਹੈ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੇ ਪਰਿਵਾਰ ਵਿੱਚ: ਉਹ ਆਪਣੇ ਪਿੱਛੇ ਪਤਨੀ ਪ੍ਰਤਿਭਾ ਪਾਟਿਲ ਇੱਕ ਪੁੱਤਰ ਅਤੇ ਇੱਕ ਬੇਟੀ ਛੱਡ ਗਏ ਹਨ। ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਪੁਣੇ 'ਚ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਮੁਖੀ ਸ਼ਰਦ ਪਵਾਰ ਸਮੇਤ ਹੋਰ ਦਿੱਗਜ ਨੇਤਾਵਾਂ ਨੇ ਸ਼ੇਖਾਵਤ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਮੋਦੀ ਨੇ ਟਵੀਟ ਕੀਤਾ ਕਿ ਮੇਰੀ ਸੰਵੇਦਨਾ ਸਾਡੀ ਸਾਬਕਾ ਰਾਸ਼ਟਰਪਤੀ ਸ਼੍ਰੀਮਤੀ ਪ੍ਰਤਿਭਾ ਪਾਟਿਲ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡਾਕਟਰ ਦੇਵੀਸਿੰਘ ਸ਼ੇਖਾਵਤ ਦੇ ਦੇਹਾਂਤ 'ਤੇ ਹੈ। ਉਨ੍ਹਾਂ ਆਪਣੇ ਵੱਖ-ਵੱਖ ਸਮਾਜ ਸੇਵਾ ਦੇ ਯਤਨਾਂ ਦੁਆਰਾ ਸਮਾਜ ਵਿੱਚ ਇੱਕ ਪਛਾਣ ਬਣਾਈ ਹੈ।