ਨਵੀਂ ਦਿੱਲੀ: ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ ਨੇ ਸਪਾਈਸ ਜੈੱਟ ਜਹਾਜ਼ ਕੰਪਨੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਡੀਜੀਸੀਏ ਨੇ ਕਿਹਾ ਕਿ ਸਪਾਈਸਜੈੱਟ ਵਾਰ-ਵਾਰ ਨਿਯਮਾਂ ਦੀ ਅਣਦੇਖੀ ਕਰ ਰਹੀ ਹੈ। ਇਹ ਭਰੋਸੇਯੋਗ ਸੇਵਾ ਪ੍ਰਦਾਨ ਕਰਨ ਵਿੱਚ ਅਸਫਲ ਰਿਹਾ ਹੈ, ਇਸ ਲਈ ਕੰਪਨੀ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।
ਡੀਜੀਸੀਏ ਨੇ ਕਿਹਾ ਕਿ ਸਪਾਈਸਜੈੱਟ ਨੂੰ ਅਗਲੇ 8 ਹਫ਼ਤਿਆਂ ਤੱਕ ਸਿਰਫ਼ 50 ਫ਼ੀਸਦੀ ਉਡਾਣਾਂ ਦਾ ਸੰਚਾਲਨ ਕਰਨਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ 'ਚ ਸਪਾਈਸਜੈੱਟ 'ਚ ਕਈ ਤਕਨੀਕੀ ਖਾਮੀਆਂ ਦੀਆਂ ਸ਼ਿਕਾਇਤਾਂ ਆਈਆਂ ਹਨ। ਡੀਜੀਸੀਏ ਨੇ ਆਪਣੇ ਆਦੇਸ਼ 'ਚ ਕਿਹਾ ਕਿ ਸਪਾਈਸਜੈੱਟ ਕਈ ਮਾਪਦੰਡਾਂ ਨੂੰ ਪੂਰੀ ਤਰ੍ਹਾਂ ਨਾਲ ਪੂਰਾ ਨਹੀਂ ਕਰ ਸਕੀ।