ਹੈਦਰਾਬਾਦ : ਦਿਲੀਪ ਕੁਮਾਰ ਦਾ ਅੱਜ ਮੁੰਬਈ ਦੇ ਸਾਂਤਾਕਰੂਜ਼ ਵਿੱਚ ਪੂਰੇ ਰਾਜ ਸਨਮਾਨਾਂ ਨਾਲ ਸਪੁਰਦ-ਏ-ਖ਼ਾਕ ਕੀਤਾ ਗਿਆ। ਇਸ ਦੌਰਾਨ ਮਰਹੂਮ ਅਦਾਕਾਰ ਦੇ ਨਜ਼ਦੀਕੀ ਰਿਸ਼ਤੇਦਾਰ ਮੌਜੂਦ ਸਨ। ਦਿਲੀਪ ਕੁਮਾਰ ਨੂੰ ਵਿਦਾਈ ਦੇਣ ਲਈ ਅਮਿਤਾਭ ਬੱਚਨ ਆਪਣੇ ਬੇਟੇ ਅਭਿਸ਼ੇਕ ਬੱਚਨ ਨਾਲ ਸਾਂਤਾਕਰੂਜ਼ ਦੇ ਕਬਰਿਸਤਾਨ ਵਿਖੇ ਮੌਜੂਦ ਸਨ।
ਇਸ ਤੋਂ ਪਹਿਲਾਂ ਬਾਲੀਵੁੱਡ ਦੇ ਕਈ ਸਿਤਾਰੇ ਦਿਲੀਪ ਕੁਮਾਰ ਨੂੰ ਉਨ੍ਹਾਂ ਦੇ ਘਰ ਅੰਤਿਮ ਸ਼ਰਧਾਂਜਲੀ ਦੇਣ ਪਹੁੰਚੇ ਸਨ। ਇਨ੍ਹਾਂ ਵਿੱਚ ਦਿੱਗਜ ਅਦਾਕਾਰ ਧਰਮਿੰਦਰ, ਅਦਾਕਾਰਾ ਸ਼ਬਾਨਾ ਆਜ਼ਮੀ, ਬਾਲੀਵੁੱਡ ਸੁਪਰਸਟਾਰ ਸ਼ਾਹਰੁਖ, ਫਿਲਮ ਨਿਰਮਾਤਾ ਕਰਨ ਜੌਹਰ, ਅਦਾਕਾਰ ਅਨਿਲ ਕਪੂਰ, ਰਣਬੀਰ ਕਪੂਰ, ਅਨੁਪਮ ਖੇਰ ਅਤੇ ਜੌਨੀ ਲੀਵਰ ਸ਼ਾਮਲ ਸਨ।
ਅਮਿਤਾਭ ਬੱਚਨ ਅਤੇ ਸਲਮਾਨ ਖ਼ਾਨ ਵਰਗੇ ਸੁਪਰਸਟਾਰਸ ਨੇ ਟਵੀਟ ਦੇ ਜ਼ਰੀਏ ਦਿਲੀਪ ਸਹਿਬ ਨੂੰ ਸ਼ਰਧਾਂਜਲੀ ਦਿੱਤੀ। ਰਾਜਨੀਤਿਕ ਗਲਿਆਰੇ ਤੋਂ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਐਨਸੀਪੀ ਦੇ ਸ਼ਰਦ ਪਵਾਰ ਨੇ ਵੀ ਦੁੱਖ ਪ੍ਰਗਟ ਕਰਨ ਲਈ ਦਿਲੀਪ ਸਹਿਬ ਦੇ ਘਰ ਪਹੁੰਚੇ ਸਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ।
ਇਸ ਦੇ ਨਾਲ ਹੀ, ਇਸ ਤੋਂ ਪਹਿਲਾਂ ਰਾਜਸਥਾਨ ਦੀ ਦਿਲੀਪ ਕੁਮਾਰ ਦੀ ਇਕ ਮਹਿਲਾ ਪ੍ਰਸ਼ੰਸਕ ਸਮੂਹ ਉਨ੍ਹਾਂ ਦੇ ਘਰ ਦੇ ਬਾਹਰ ਹੰਝੂ ਵਹਾ ਰਹੀ ਸੀ। ਮਰਹੂਮ ਅਦਾਕਾਰ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਫਿਲਮ ਕਰਮਾਂ ਦੇ ਸੁਪਰਹਿੱਟ ਗਾਣੇ 'ਦਿਲ ਦੀਆ ਹੈ ਜਾਨ ਭੀ ਦੇਗੇਂ ਐ ਵਤਨ ਤੇਰੇ ਤੇ ਲਏ' ਨਾਲ ਸ਼ਰਧਾਂਜਲੀ ਭੇਟ ਕੀਤੀ ਸੀ। ਵਿਰਲ ਭਯਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਂਉਟ 'ਤੇ ਵੀਡੀਓ ਸ਼ੇਅਰ ਕੀਤੇ ਹਨ।
ਇਹ ਵੀ ਪੜ੍ਹੋਂ : 'Tragedy King' ਦਲੀਪ ਕੁਮਾਰ ਨਾਲ ਜੁੜੀਆਂ ਕੁਝ ਰੌਚਕ ਗੱਲਾਂ