ਨਵੀਂ ਦਿੱਲੀ: ਰਾਜਸਥਾਨ ਦੇ ਅਲਵਰ ਜ਼ਿਲ੍ਹੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਲਗਾਤਾਰ ਹੋ ਰਹੀ ਇਸ ਘਟਨਾ 'ਤੇ ਖੇਦ ਜਤਾਉਂਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕੀਤਾ।
ਰਾਜਸਥਾਨ 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ - ਮਨਜਿੰਦਰ ਸਿੰਘ ਸਿਰਸਾ
ਰਾਜਸਥਾਨ ਦੇ ਅਲਵਰ ਜ਼ਿਲ੍ਹੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਲਗਾਤਾਰ ਹੋ ਰਹੀ ਇਸ ਘਟਨਾ 'ਤੇ ਖੇਦ ਜਤਾਉਂਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕੀਤਾ।
ਰਾਜਸਥਾਨ 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ
ਉਨ੍ਹਾਂ ਨੇ ਟਵੀਟ 'ਚ ਲਿਖਿਆ,"ਦਿੱਲ ਦੁਖਾਉਣ ਵਾਲੀ ਇੱਕ ਹੋਰ ਬੇਅਦਬੀ ਦੀ ਘਟਨਾ- ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਖੇਰਥਲ ਇਲਾਕੇ ਦੇ ਗੁਰੂ ਨਾਨਕ ਕਾਲੋਨੀ ਤੋਂ ਸਾਹਮਣੇ ਆਈ ਹੈ। ਮੈਂ ਰਾਜਸਥਾਨ ਪੁਲਿਸ ਨੂੰ ਬੇਨਤੀ ਕਰਦਾ ਹਾਂ ਕਿ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਇਸਦੇ ਪਿੱਛੇ ਕੀ ਸਾਜ਼ਿਸ਼ ਹੈ ਉਸਨੂੰ ਬੇਨਕਾਬ ਕੀਤਾ ਜਾਵੇ।