ਪੰਜਾਬ

punjab

ETV Bharat / bharat

Diwali 2021: ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ - ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ

ਦੀਵਾਲੀ ਦਾ ਤਿਉਹਾਰ (Diwali festival) ਸਿਆਸੀ ਆਗੂਆਂ ਵੱਲੋਂ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਪੜੋ ਪੂਰੀ ਖ਼ਬਰ...

ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ
ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ

By

Published : Nov 4, 2021, 8:10 AM IST

Updated : Nov 4, 2021, 9:38 AM IST

ਚੰਡੀਗੜ੍ਹ:ਦੀਵਾਲੀ ਦਾ ਤਿਉਹਾਰ (Diwali festival) ਪੂਰੇ ਵਿਸ਼ਵ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਜੇਕਰ ਸਿਆਸਤ ਦੀ ਗੱਲ ਕੀਤੀ ਜਾਵੇ ਤਾਂ ਦੀਵਾਲੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਸਿਆਸੀ ਆਗੂਆਂ ਨੇ ਵੀ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ।

ਇਹ ਵੀ ਪੜੋ: ਬੰਦੀ ਛੋੜ ਦਿਹਾੜੇ 'ਤੇ ਵਿਸ਼ੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਦੀਵਾਲੀ ਦੇ ਸ਼ੁਭ ਮੌਕੇ 'ਤੇ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ। ਮੈਂ ਕਾਮਨਾ ਕਰਦਾ ਹਾਂ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਖੁਸ਼ਹਾਲੀ, ਖੁਸ਼ਹਾਲੀ ਅਤੇ ਚੰਗੀ ਕਿਸਮਤ ਲੈ ਕੇ ਆਵੇ।

Wishing everyone a very Happy Diwali.

ਚਰਨਜੀਤ ਸਿੰਘ ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਸਾਰਿਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਲੱਖ ਲੱਖ ਵਧਾਈਆਂ।

ਅਰਵਿੰਦ ਕੇਜਰੀਵਾਲ

'ਬੰਦੀ ਛੋੜ ਦਿਵਸ' ਦੇ ਇਤਿਹਾਸਕ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਓ 'ਬੰਦੀ ਛੋੜ ਦਾਤਾਰ' ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ 'ਚ 'ਸਰਬੱਤ ਦੇ ਭਲੇ' ਅਤੇ ਸਮੂਹ ਸੰਗਤ ਦੀ ਖੁਸ਼ਹਾਲੀ ਤੇ ਤੰਦਰੁਸਤੀ ਦੀ ਅਰਦਾਸ ਕਰੀਏ।

ਅਮਰਿੰਦਰ ਸਿੰਘ ਰਾਜਾ ਵੜਿੰਗ

ਉਥੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੜਿੰਗ ਨੇ ਵੀ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਲਿਖਿਆ ਹੈ ਕਿ ‘ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਮੇਰੇ ਅਤੇ ਮੇਰੇ ਪਰਿਵਾਰ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਬਹੁਤ ਬਹੁਤ ਮੁਬਾਰਕਾਂ।

ਦੀਵਾਲੀ ਮੁਬਾਰਕ

ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ‘ਛੇਵੇਂ ਪਾਤਸ਼ਾਹ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਯਾਦਗਾਰੀ ਦਿਹਾੜੇ ਬੰਦੀ ਛੋੜ ਦਿਵਸ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਅਰਦਾਸ ਹੈ ਕਿ ਜਿਵੇਂ ਬੰਦੀ ਛੋੜ ਦਾਤਾਰ ਨੇ 52 ਰਾਜਿਆਂ ਦੀ ਰਿਹਾਈ ਕਰਵਾਈ ਉਸੇ ਤਰ੍ਹਾਂ ਸਾਡੇ ਪੰਜਾਬ, ਕਿਸਾਨੀ ਅਤੇ ਸਾਰੀ ਸੰਗਤ ਨੂੰ ਵੀ ਸੰਕਟਾਂ ਤੋਂ ਮੁਕਤੀ ਬਖਸ਼ਣ।

ਰਾਹੁਲ ਗਾਂਧੀ

ਦੀਵੇ ਦੀ ਰੋਸ਼ਨੀ ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ਨੂੰ ਰੋਸ਼ਨ ਕਰਦੀ ਹੈ - ਇਹ ਦੀਵਾਲੀ ਦਾ ਸੰਦੇਸ਼ ਹੈ।

ਦੀਵਾਲੀ ਆਪਣੇ ਪਿਆਰਿਆਂ ਵਿਚਕਾਰ ਮਨਾਓ,

ਸਾਰਿਆਂ ਦੇ ਦਿਲਾਂ ਨੂੰ ਜੋੜਨ ਵਾਲੇ ਬਣੋ!

ਕੈਪਟਨ ਅਮਰਿੰਦਰ ਸਿੰਘ

ਸਮੂਹ ਸਿੱਖ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ। ਮੈਂ ਅਰਦਾਸ ਕਰਦਾ ਹਾਂ ਕਿ ਬੰਦੀ ਛੋੜ ਦਾਤਾਰ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਆਪ ਸਭ ਦੀ ਝੋਲੀ ਵਿੱਚ ਢੇਰ ਸਾਰੀਆਂ ਖੁਸ਼ੀਆਂ ਪਾਉਣ।

Last Updated : Nov 4, 2021, 9:38 AM IST

ABOUT THE AUTHOR

...view details