ਦੇਹਰਾਦੂਨ/ਚਮੋਲੀ: ਉਤਰਾਖੰਡ ਦੇ ਪੰਜਵੇਂ ਧਾਮ ਸ਼੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦੀਆਂ ਦੇ ਮੌਸਮ ਲਈ 10 ਅਕਤੂਬਰ, 2022 ਨੂੰ ਦੁਪਹਿਰ 1 ਵਜੇ ਧਾਰਮਿਕ ਰੀਤਾਂ ਅਨੁਸਾਰ ਬੰਦ ਕਰ ਦਿੱਤੇ ਜਾਣਗੇ। 22 ਮਈ 2022 ਤੋਂ ਸ਼ੁਰੂ ਹੋਈ ਯਾਤਰਾ ਵਿੱਚ ਹੁਣ ਤੱਕ 2 ਲੱਖ 15 ਹਜ਼ਾਰ ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ।
ਇਸ ਦੇ ਨਾਲ ਹੀ ਫੁੱਲਾਂ ਦੀ ਘਾਟੀ ਵਿੱਚ ਆਉਣ ਵਾਲੇ ਯਾਤਰੀਆਂ ਨੇ ਵੀ ਹੇਮਕੁੰਟ ਸਾਹਿਬ ਵਿਖੇ ਆਪਣੀ ਹਾਜ਼ਰੀ ਲਗਵਾਈ ਹੈ। ਇਸ ਤੋਂ ਇਲਾਵਾ ਸਾਰੇ ਧਾਮਾਂ 'ਚ ਆਈਆਂ ਸੰਗਤਾਂ ਨੇ ਆਪਣੀ ਯਾਤਰਾ ਨੂੰ ਆਨੰਦਪੂਰਵਕ ਸੰਪੰਨ ਕੀਤਾ। ਇਸ ਵਾਰ ਸੂਬੇ 'ਚ ਉਮੀਦ ਤੋਂ ਵੱਧ ਯਾਤਰੀ ਆਏ ਹਨ। ਟਰੱਸਟ ਵੱਲੋਂ ਦੱਸਿਆ ਗਿਆ ਕਿ ਇਸ ਸਾਲ ਆਸ ਨਾਲੋਂ ਵੱਧ ਸ਼ਰਧਾਲੂ ਹੇਮਕੁੰਟ ਸਾਹਿਬ ਪੁੱਜੇ ਹਨ। ਟਰੱਸਟ ਨੇ ਯਾਤਰੀਆਂ ਦੀ ਸਹੂਲਤ ਦਾ ਪੂਰਾ ਧਿਆਨ ਰੱਖਿਆ ਹੈ। ਟਰੱਸਟ ਦਾ ਕਹਿਣਾ ਹੈ ਕਿ ਯਾਤਰਾ 10 ਅਕਤੂਬਰ ਤੱਕ ਚੱਲੇਗੀ, ਇਸ ਲਈ ਯਾਤਰੀ ਦਰਸ਼ਨਾਂ ਲਈ ਆ ਸਕਦੇ ਹਨ।