ਰਾਂਚੀ: ਚਾਰਾ ਘੁਟਾਲੇ ਤਹਿਤ ਡੋਰਾਂਡਾ ਖਜ਼ਾਨੇ ਤੋਂ 139.35 ਕਰੋੜ ਰੁਪਏ ਦੇ ਗਬਨ (139.5 crore Doranda treasury embezzlement case) ਦੇ ਮਾਮਲੇ 'ਚ (Doranda treasury case) ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਸਮੇਤ 38 ਦੋਸ਼ੀਆਂ ਨੂੰ ਇੱਥੇ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਵੇਗੀ(special CBI court will announce the quantum of sentence for the convicts)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਵਿਸ਼ੇਸ਼ ਅਦਾਲਤ ਦੇ ਜੱਜ ਐਸਕੇ ਸ਼ਸ਼ੀ ਨੇ ਇਨ੍ਹਾਂ ਸਾਰਿਆਂ ਨੂੰ 15 ਫਰਵਰੀ ਨੂੰ ਦੋਸ਼ੀ ਠਹਿਰਾਉਂਦਿਆਂ ਸਜ਼ਾ 'ਤੇ ਸੁਣਵਾਈ ਲਈ 21 ਫਰਵਰੀ ਦੀ ਤਰੀਕ ਤੈਅ ਕੀਤੀ ਸੀ।
ਸੀਬੀਆਈ ਦੇ ਵਿਸ਼ੇਸ਼ ਵਕੀਲ ਬੀਐਮਪੀ ਸਿੰਘ ਨੇ ਕਿਹਾ ਕਿ ਵਿਸ਼ੇਸ਼ ਅਦਾਲਤ ਨੇ ਸ਼ਨੀਵਾਰ ਨੂੰ ਨਿਰਦੇਸ਼ ਦਿੱਤਾ ਕਿ 15 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਏ 41 ਦੋਸ਼ੀਆਂ ਵਿੱਚੋਂ 38 ਨੂੰ ਵੀਡੀਓ ਕਾਨਫਰੰਸ ਰਾਹੀਂ ਸਜ਼ਾ ਸੁਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਤਿੰਨ ਹੋਰ ਦੋਸ਼ੀ 15 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ, ਜਿਸ ਕਾਰਨ ਅਦਾਲਤ ਨੇ ਤਿੰਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।
ਸਿੰਘ ਨੇ ਦੱਸਿਆ ਕਿ ਸਜ਼ਾ ਸੁਣਾਏ ਜਾਣ ਵਾਲੇ 38 ਦੋਸ਼ੀਆਂ 'ਚੋਂ 35 ਬਿਰਸਾ ਮੁੰਡਾ ਜੇਲ 'ਚ ਬੰਦ ਹਨ, ਜਦਕਿ ਲਾਲੂ ਪ੍ਰਸਾਦ ਯਾਦਵ ਸਮੇਤ ਤਿੰਨ ਹੋਰ ਦੋਸ਼ੀ ਸਿਹਤ ਕਾਰਨਾਂ ਕਰਕੇ ਰਾਜੇਂਦਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਰਿਮਸ) 'ਚ ਦਾਖਲ ਹਨ। ਸੀਬੀਆਈ ਦੇ ਵਿਸ਼ੇਸ਼ ਵਕੀਲ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੀਡੀਓ ਕਾਨਫਰੰਸ ਰਾਹੀਂ ਸਾਰੇ 38 ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦਾ ਪ੍ਰਬੰਧ ਕਰੇਗਾ। ਉਨ੍ਹਾਂ ਦੱਸਿਆ ਕਿ ਲਾਲੂ ਪ੍ਰਸਾਦ ਤੋਂ ਇਲਾਵਾ ਡਾ.ਕੇ.ਐਮ ਪ੍ਰਸਾਦ ਅਤੇ ਯਸ਼ਵੰਤ ਸਹਾਏ ਰਿਮਸ ਵਿੱਚ ਭਰਤੀ ਹਨ।
ਬਿਰਸਾ ਮੁੰਡਾ ਜੇਲ੍ਹ ਦੇ ਸੁਪਰਡੈਂਟ ਹਾਮਿਦ ਅਖ਼ਤਰ ਨੇ ਦੱਸਿਆ ਕਿ ਰਿਮਸ ਵਿੱਚ ਦਾਖ਼ਲ ਤਿੰਨਾਂ ਦੋਸ਼ੀਆਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕਰਨ ਲਈ ਲੈਪਟਾਪ ਦਾ ਪ੍ਰਬੰਧ ਕੀਤਾ ਗਿਆ ਹੈ। ਸਿੰਘ ਨੇ ਦੱਸਿਆ ਕਿ ਅਦਾਲਤ ਸੋਮਵਾਰ ਨੂੰ ਦੁਪਹਿਰ 12 ਵਜੇ ਸਜ਼ਾ ਦੀ ਸ਼ੁਰੂਆਤ ਕਰੇਗੀ। ਸਿੰਘ ਨੇ ਕਿਹਾ ਕਿ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਨੂੰ ਭਾਰਤੀ ਦੰਡਾਵਲੀ ਦੀ ਧਾਰਾ 409, 420, 467, 468, 471 ਦੇ ਨਾਲ-ਨਾਲ ਸਾਜ਼ਿਸ਼ ਨਾਲ ਸਬੰਧਤ ਧਾਰਾ 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਤਹਿਤ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਧਾਰਾਵਾਂ ਵਿੱਚ ਲਾਲੂ ਪ੍ਰਸਾਦ ਯਾਦਵ ਨੂੰ ਸੱਤ ਸਾਲ ਤੱਕ ਦੀ ਕੈਦ ਹੋ ਸਕਦੀ ਹੈ।
ਇਸ ਮਾਮਲੇ ਵਿੱਚ ਸੀਬੀਆਈ ਨੇ ਕੁੱਲ 170 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ ਜਦਕਿ 26 ਸਤੰਬਰ 2005 ਨੂੰ 148 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਸਨ। ਚਾਰਾ ਘੁਟਾਲੇ ਦੇ ਚਾਰ ਵੱਖ-ਵੱਖ ਮਾਮਲਿਆਂ 'ਚ 14 ਸਾਲ ਦੀ ਸਜ਼ਾ ਸੁਣਾਏ ਗਏ ਲਾਲੂ ਪ੍ਰਸਾਦ ਯਾਦਵ ਸਮੇਤ 99 ਲੋਕਾਂ ਦੇ ਖਿਲਾਫ਼ ਅਦਾਲਤ ਨੇ 29 ਜਨਵਰੀ ਨੂੰ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।