ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਨੇ ਚਾਂਦਨੀ ਚੌਕ ਵਿਖੇ ਸਥਿਤ ਗੁਰਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਵਿੱਚ ਕਿਸਾਨ ਅੰਦੋਲਨ ਨਾਲ ਜੁੜੇ ਲੋਕਾਂ ਨੂੰ ਸਨਮਾਨਤ ਕੀਤਾ। ਇਸ ਦੌਰਾਨ ਇਸ 'ਚ ਉਨ੍ਹਾਂ ਲੋਕਾਂ ਨੂੰ ਸਨਮਾਨਤ ਕੀਤਾ ਗਿਆ ਜਿਨ੍ਹਾਂ ਨੂੰ 26 ਜਨਵਰੀ ਹਿੰਸਾ ਮਾਮਲੇ ਵਿੱਚ ਜੇਲ ਭੇਜਿਆ ਗਿਆ ਸੀ। ਡੀਐਸਜੀਐਮਸੀ ਨੇ 100 ਤੋਂ ਵੱਧ ਲੋਕਾਂ ਨੂੰ ਸਨਮਾਨਤ ਕੀਤਾ। ਇਸ ਦੌਰਾਨ ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਹਾਜ਼ਰ ਰਹੇ।
DSGMC ਵੱਲੋਂ ਕਿਸਾਨ ਅੰਦੋਲਨ ਨਾਲ ਜੁੜੇ ਲੋਕਾਂ ਦਾ ਸਨਮਾਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨੀ ਅੰਦੋਲਨ ਨਾਲ ਜੁੜੇ ਲੋਕਾਂ ਨੂੰ ਸਨਮਾਨਤ ਕੀਤਾ। ਇਸ 'ਚ ਉਨ੍ਹਾਂ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੂੰ 26 ਜਨਵਰੀ ਹਿੰਸਾ ਮਾਮਲੇ ਵਿੱਚ ਜੇਲ ਭੇਜਿਆ ਗਿਆ ਸੀ।
ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਲਗਾਤਾਰ ਕਿਸਾਨਾਂ 'ਤੇ ਹਮਲੇ ਕਰ ਰਹੀ ਹੈ। ਉਹ ਕਿਸਾਨ ਜਿਨ੍ਹਾਂ ਨੇ ਹਮੇਸ਼ਾਂ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈਆਂ ਲੜੀਆਂ ਹਨ। ਇਤਿਹਾਸ ਗਵਾਹ ਹੈ ਕਿ ਸਿੱਖਾਂ ਨੇ ਹਮੇਸ਼ਾਂ ਉਨ੍ਹਾਂ ਨੇ ਆਪਣਾ ਖੂਨ, ਪਸੀਨਾ ਦੇ ਕੇ ਦੇਸ਼ ਦੇ ਮਾਣ ਨੂੰ ਬਚਾਇਆ ਹੈ। ਅੱਜ ਸਰਕਾਰ ਉਨ੍ਹਾਂ 'ਤੇ ਗਲਤ ਦੋਸ਼ ਲਗਾ ਰਹੀ ਹੈ।
ਬਠਿੰਡਾ, ਪੰਜਾਬ ਤੋਂ ਟਰੈਕਟਰ ਰੈਲੀ 'ਚ ਸ਼ਾਮਲ ਹੋਣ ਵਾਲੇ ਕਿਸਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਜਦ ਉਹ ਟਰੈਕਟਰ ਰੈਲੀ ਮਗਰੋਂ ਵਾਪਸ ਜਾ ਰਹੇ ਸੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਨੂੰ ਨੰਗਲੋਈ ਥਾਣੇ ਲੈ ਗਏ। ਇੱਕ ਹੋਰ ਕਿਸਾਨ ਨੇ ਦੱਸਿਆ ਕਿ ਉਸ ਦਾ ਇੱਕ ਸਾਥੀ ਟਰੈਕਟਰ ਰੈਲੀ ਦੌਰਾਨ ਲਾਪਤਾ ਹੋ ਗਿਆ ਸੀ। ਜਦੋਂ ਉਹ ਆਪਣੀ ਰਿਪੋਰਟ ਲਿਖਵਾਉਣ ਲਈ ਥਾਣੇ ਆਇਆ ਤਾਂ ਉਸ ਨੂੰ ਵੀ ਜੇਲ ਭੇਜ ਦਿੱਤਾ ਗਿਆ।