ਨਵੀਂ ਦਿੱਲੀ:ਪੰਜਾਬ ਵਿੱਚ ਇਕ ਪਾਸੇ 2022 ਵਿਧਾਨ ਸਭਾ ਚੋਣਾਂ ਨੂੰ ਚੋਣ ਪ੍ਰਚਾਰ ਤੇਜ਼ ਹੋ ਚੁੱਕਾ ਹੈ। ਪਰ ਦੂਜੇ ਪਾਸੇ ਵੱਖ-ਵੱਖ ਵਿਧਾਇਕਾ ਵੱਲੋਂ ਵੀ ਅਸਤੀਫ਼ਿਆਂ ਦਾ ਦੌਰ ਜਾਰੀ ਹੈ। ਹੁਣੇ ਹੀ DSGMC ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਸਤੀਫ਼ਾ ਦੇ ਦਿੱਤਾ ਹੈ। ਜਿਸ ਦੌਰਾਨ ਸੋਸ਼ਲ ਮੀਡਿਆ ਤੇ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਕਿਹਾ ਹੈ ਕਿ ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁੱਦੇਦਾਰਾਂ, ਮੈਂਬਰਾਂ, ਕਰਮਚਾਰੀਆਂ ਅਤੇ ਲੋਕਾਂ ਸਹਿਤ ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਆਉਣ ਵਾਲੀਆਂ DSGMC ਦੀਆਂ ਅੰਦਰੂਨੀ ਚੋਣਾਂ ਨਹੀਂ ਲੜਾਂਗਾ। ਆਪਣੀ ਕੌਮ, ਮਨੁੱਖਤਾ ਅਤੇ ਕੌਮ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਕਾਇਮ ਹੈ।
DSGMC ਚੋਣ ਹਾਰੇ ਮਨਜਿੰਦਰ ਸਿਰਸਾ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੂੰ ਹਾਰ ਮਿਲੀ ਹੈ। ਦੱਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬੀ ਬਾਗ ਵਾਰਡ ਤੋਂ ਹਾਰ ਮਿਲੀ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੋਂ ਉਮੀਦਵਾਰ ਹਰਵਿੰਦਰ ਸਿੰਘ ਸਰਨਾ 500 ਤੋਂ ਜਿਆਦਾ ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਕਮੇਟੀ ਵਿੱਚ ਨਾਮਜ਼ਦ ਕਰਨ ਦੀ ਗੱਲ ਕਹੀ ਸੀ।
ਮਨਜਿੰਦਰ ਸਿੰਘ ਸਿਰਸਾDSGMC ਦੇ ਪ੍ਰਧਾਨ ਬਣੇ ਸਨ