ਨਵੀਂ ਦਿੱਲੀ:ਪੰਜਾਬ ਵਿੱਚ ਇਕ ਪਾਸੇ 2022 ਵਿਧਾਨ ਸਭਾ ਚੋਣਾਂ ਨੂੰ ਚੋਣ ਪ੍ਰਚਾਰ ਤੇਜ਼ ਹੋ ਚੁੱਕਾ ਹੈ। ਉੱਥੇ ਹੀ ਦੂਜੇ ਪਾਸੇ ਸਿਆਸਤ ਵੀ ਕਾਫੀ ਭਖੀ ਹੋਈ ਹੈ। ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਤਕਨੀਕੀ ਅਤੇ ਕਾਨੂੰਨੀ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਨੇ ਭਾਜਪਾ ਚ ਸ਼ਾਮਲ ਹੋਣ ਤੋਂ ਬਾਅਦ ਦਿੱਲੀ ਕਮੇਟੀ ਦੇ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਸੀ।
ਕਾਬਿਲੇਗੌਰ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡਿਆ ’ਤੇ ਪੋਸਟ ਸਾਂਝੀ ਕਰ ਉਨ੍ਹਾਂ ਨੇ ਅਸਤੀਫਾ ਦਿੱਤਾ ਸੀ। ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਕਰਮਚਾਰੀਆਂ ਅਤੇ ਲੋਕਾਂ ਸਹਿਤ ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਆਉਣ ਵਾਲੀਆਂ DSGMC ਦੀਆਂ ਅੰਦਰੂਨੀ ਚੋਣਾਂ ਨਹੀਂ ਲੜਾਂਗਾ। ਆਪਣੀ ਕੌਮ, ਮਨੁੱਖਤਾ ਅਤੇ ਕੌਮ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਕਾਇਮ ਹੈ।
DSGMC ਚੋਣ ਹਾਰੇ ਮਨਜਿੰਦਰ ਸਿਰਸਾ