ਚੰਡੀਗੜ੍ਹ:ਦੁਬਈ ਨੇ ਵੀਜ਼ਾ ਨਿਯਮਾਂ (Visa rules) ਦੇ ਵਿੱਚ ਵੱਡੀ ਢਿੱਲ ਦਿੱਤੀ ਹੈ। ਵਿਦੇਸ਼ੀ ਮੁਲਾਜ਼ਮਾਂ ਦੇ ਲਈ 5 ਸਾਲ ਦਾ ਵੀਜਾ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਯੂਏਈ (UAE) ਵਿੱਚ ਕਿਰਤ ਕਾਨੂੰਨਾਂ ਵਿੱਚ ਵੱਡਾ ਬਦਲਾਅ ਕੀਤਾ ਹੈ ਅਤੇ ਇਹ ਨਿਯਮ ਅਗਲੇ ਸਾਲ ਫਰਵਰੀ ਤੋਂ ਲਾਗੂ ਕੀਤੇ ਜਾਣਗੇ। ਹੁਣ ਕੰਪਨੀਆਂ ਕਰਮਚਾਰੀਆਂ ਦੇ ਪਾਸਪੋਰਟ ਜ਼ਬਤ ਨਹੀਂ ਕਰ ਸਕਣਗੀਆਂ।
ਕੋਰੋਨਾ ਵਾਇਰਸ ਮਹਾਮਾਰੀ ਨੇ ਸੰਯੁਕਤ ਅਰਬ ਅਮੀਰਾਤ ਦੀ ਅਰਥਵਿਵਸਥਾ ਨੂੰ ਵੀ ਕਾਫੀ ਵੱਡਾ ਨੁਕਸਾਨ ਪਹੁੰਚਾਇਆ ਹੈ। ਇਸ ਦੇ ਚੱਲਦੇ ਹੀ ਸੰਯੁਕਤ ਅਰਬ ਅਮੀਰਾਤ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਨਿਵੇਸ਼ ਅਤੇ ਵਿਦੇਸ਼ੀ ਲੋਕਾਂ ਨੂੰ ਆਕਰਸ਼ਿਤ ਕਰਨ ਵਿੱਚ ਰੁੱਝਿਆ ਹੋਇਆ ਹੈ। ਇਸੇ ਕਾਰਨ ਯੂਏਈ ਨੇ ਆਰਥਿਕ ਅਤੇ ਕਾਨੂੰਨੀ ਸੁਧਾਰਾਂ ਦੀ ਸ਼ੁਰੂਆਤ ਕੀਤੀ ਹੈ।