ਨਵੀਂ ਦਿੱਲੀ:ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨਿਕੋਬਾਰ ਦੀਪ ਸਮੂਹ ਵਿੱਚ ਭੂਚਾਲ ਦੀ ਤੀਬਰਤਾ ਰਿਐਕਟਰ ਪੈਮਾਨੇ 'ਤੇ 5.0 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸੋਮਵਾਰ ਸਵੇਰੇ 5.7 ਵਜੇ ਨਿਕੋਬਾਰ ਟਾਪੂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਜਿਸ ਦੀ ਰਿਕਟਰ ਸਕੇਲ 'ਤੇ ਤੀਬਰਤਾ 5.0 ਤੀਬਰਤਾ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਉੱਤਰਾਖੰਡ ਦੇ ਉੱਤਰਕਾਸ਼ੀ ਅਤੇ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਇਹ ਵੀ ਪੜੋ:Hukamnama 6 March, 2023 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਲੋਕਾਂ ਵਿੱਚ ਦਹਿਸ਼ਤ: ਜਾਣਕਾਰੀ ਮੁਤਾਬਕ ਅੰਡੇਮਾਨ ਨਿਕੋਬਾਰ ਦੀਪ ਸਮੂਹ ਦੇ ਨਿਕੋਬਾਰ ਦੀਪ ਸਮੂਹ 'ਚ 5.0 ਤੀਬਰਤਾ ਦੇ ਭੂਚਾਲ ਨਾਲ ਲੋਕ ਹਿੱਲ ਗਏ। ਸਵੇਰੇ ਕਰੀਬ 5.07 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਨਿਕਲ ਆਏ। ਖ਼ਬਰ ਲਿਖੇ ਜਾਣ ਤੱਕ ਭੂਚਾਲ ਕਾਰਨ ਹੋਏ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ 'ਚ 3.9 ਤੀਬਰਤਾ ਦਾ ਭੂਚਾਲ ਆਇਆ ਸੀ। ਆਫਤ ਪ੍ਰਬੰਧਨ ਅਥਾਰਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਾਂਦੀਪੋਰਾ ਜ਼ਿਲ੍ਹੇ 'ਚ ਸਵੇਰੇ 6.57 ਵਜੇ ਰਿਕਟਰ ਪੈਮਾਨੇ 'ਤੇ 3.9 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ। ਭੂਚਾਲ ਦੇ ਅੰਕੜਿਆਂ ਦੇ ਅਨੁਸਾਰ ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ 34.42 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 74.88 ਡਿਗਰੀ ਪੂਰਬੀ ਦੇਸ਼ਾਂਤਰ 'ਤੇ ਸੀ। ਇੱਥੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਉੱਤਰਕਾਸ਼ੀ ਵਿੱਚ ਵੀ ਲੱਗੇ ਸਨ ਭੂਚਾਲ ਦੇ ਝਟਕੇ:ਇਸ ਦੇ ਨਾਲ ਹੀ ਸ਼ਨੀਵਾਰ ਦੇਰ ਰਾਤ ਉੱਤਰਾਖੰਡ ਦੇ ਉੱਤਰਕਾਸ਼ੀ 'ਚ 2.5 ਤੀਬਰਤਾ ਵਾਲੇ ਭੂਚਾਲ ਦੇ ਲਗਾਤਾਰ ਤਿੰਨ ਝਟਕੇ ਮਹਿਸੂਸ ਕੀਤੇ ਗਏ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਮੁਤਾਬਕ ਪਹਿਲਾ ਭੂਚਾਲ ਸ਼ਨੀਵਾਰ ਦੇਰ ਰਾਤ ਕਰੀਬ 12.45 ਵਜੇ ਆਇਆ, ਜਿਸ ਦਾ ਕੇਂਦਰ ਉੱਤਰਕਾਸ਼ੀ ਜ਼ਿਲ੍ਹੇ ਦੇ ਭਟਵਾਰੀ ਇਲਾਕੇ ਦੇ ਸਿਰੋਰ ਜੰਗਲ ਵਿੱਚ ਬਣਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਦੋ ਹੋਰ ਝਟਕੇ ਮਹਿਸੂਸ ਕੀਤੇ ਗਏ, ਜੋ ਬਹੁਤ ਹਲਕੇ ਸਨ। ਉਨ੍ਹਾਂ ਕਿਹਾ ਕਿ ਰਸੋਈ ਦੇ ਭਾਂਡੇ ਡਿੱਗਣ ਅਤੇ ਖਿੜਕੀਆਂ ਅਤੇ ਦਰਵਾਜ਼ਿਆਂ ਦੀ ਖੜਕਣ ਕਾਰਨ ਬਹੁਤ ਸਾਰੇ ਵਸਨੀਕ ਭੂਚਾਲ ਨਾਲ ਜਾਗ ਗਏ ਅਤੇ ਘਬਰਾ ਕੇ ਘਰਾਂ ਤੋਂ ਬਾਹਰ ਭੱਜਣ ਲਈ ਮਜਬੂਰ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਲੋਕਾਂ ਨੇ ਡਰ ਕਾਰਨ ਸਾਰੀ ਰਾਤ ਘਰਾਂ ਦੇ ਬਾਹਰ ਹੀ ਬਿਤਾਈ। ਹਾਲਾਂਕਿ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਤੋਂ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ।
ਇਹ ਵੀ ਪੜੋ:DAILY HOROSCOPE IN PUNJABI : ਅੱਜ ਦੇ ਰਾਸ਼ੀਫਲ ਵਿੱਚ ਜਾਣੋ ਕਿਵੇਂ ਦਾ ਰਹੇਗਾ ਤੁਹਾਡਾ ਰਵੱਈਆ, ਕੀ ਆਸਾਵਾਦੀ ਹੈ ਤੁਹਾਡਾ ਦਿਨ