ਦਿੱਲੀ : ਦਿੱਲੀ-ਐੱਨਸੀਆਰ 'ਚ ਚੌਥੇ ਦਿਨ ਵੀ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ, ਫਰੀਦਾਬਾਦ ਸਮੇਤ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.6 ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਨੇਪਾਲ ਸੀ। ਦਿੱਲੀ NCR 'ਚ ਸੋਮਵਾਰ ਨੂੰ 4.16 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਖੁੱਲ੍ਹੀਆਂ ਥਾਵਾਂ 'ਤੇ ਆ ਗਏ। ਦੱਸ ਦੇਈਏ ਕਿ ਸ਼ੁੱਕਰਵਾਰ ਰਾਤ ਨੂੰ ਵੀ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਸਨ।
ਦਿੱਲੀ-ਐਨਸੀਆਰ ਅਤੇ ਯੂਪੀ ਦੇ ਲਖਨਊ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉੱਤਰੀ ਭਾਰਤ ਦੇ ਕਈ ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਸੋਮਵਾਰ ਸ਼ਾਮ ਨੂੰ ਇੱਕ ਵਾਰ ਫਿਰ ਦਿੱਲੀ-ਐਨਸੀਆਰ ਭੂਚਾਲ ਨਾਲ ਹਿੱਲ ਗਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 3 ਨਵੰਬਰ ਦੀ ਰਾਤ ਨੂੰ ਵੀ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕ ਸਹਿਮ ਗਏ ਸਨ।