ਨਵੀਂ ਦਿੱਲੀ:ਨੈਸ਼ਨਲ ਹੇਰਾਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Congress interim President Sonia Gandhi) 21 ਜੁਲਾਈ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (Money Laundering Case)ਦੀ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਵੇਗੀ। ਸੋਨੀਆ ਨੂੰ ਇਸ ਤਰੀਕ 'ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਈਡੀ ਦੀ ਟੀਮ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਲਗਾਤਾਰ ਤਿੰਨ ਦਿਨ ਪੁੱਛਗਿੱਛ ਕੀਤੀ ਹੈ।
ਨੈਸ਼ਨਲ ਹੈਰਾਲਡ ਮਾਮਲੇ (National Herald) 'ਚ ਸੋਨੀਆ ਗਾਂਧੀ ਦੇ ਬੇਟੇ ਅਤੇ ਕਾਂਗਰਸ ਸਾਂਸਦ ਰਾਹੁਲ ਗਾਂਧੀ ਤੋਂ ਕਰੀਬ 50 ਘੰਟੇ ਪੁੱਛਗਿੱਛ ਕੀਤੀ ਗਈ। ਇਲਜ਼ਾਮ ਹੈ ਕਿ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਐਸੋਸੀਏਟ ਜਰਨਲ ਲਿਮਟਿਡ (ਏਜੇਐਲ) ਨੂੰ ਆਪਣੇ ਕਬਜ਼ੇ ਵਿੱਚ ਲੈਣ ਲਈ ਯੰਗ ਇੰਡੀਅਨ ਨਾਮ ਦੀ ਇੱਕ ਕੰਪਨੀ ਬਣਾਈ ਅਤੇ ਇਸ ਕੰਪਨੀ ਵਿੱਚ ਸ਼ੈੱਲ ਕੰਪਨੀਆਂ ਰਾਹੀਂ ਕਰਜ਼ਾ ਲਿਆ ਗਿਆ।