ਪੰਜਾਬ

punjab

ETV Bharat / bharat

ED ਨੇ ਰਾਹੁਲ ਅਤੇ ਸੋਨੀਆ ਗਾਂਧੀ ਨੂੰ ਭੇਜਿਆ ਸੰਮਨ - ਨੈਸ਼ਨਲ ਹੈਰਾਲਡ ਮਾਮਲੇ

ED ਨੇ ਬੁੱਧਵਾਰ ਨੂੰ ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਤਲਬ ਕੀਤਾ ਹੈ।

ED summons Rahul and Sonia Gandhi in National Herald case
ED summons Rahul and Sonia Gandhi in National Herald case

By

Published : Jun 1, 2022, 2:13 PM IST

Updated : Jun 1, 2022, 2:20 PM IST

ਨਵੀਂ ਦਿੱਲੀ:ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਤਲਬ ਕੀਤਾ, ਜਿਸ ਨੂੰ ਪਹਿਲਾਂ 2015 ਵਿੱਚ ਜਾਂਚ ਏਜੰਸੀ ਦੁਆਰਾ ਬੰਦ ਕਰ ਦਿੱਤਾ ਗਿਆ ਸੀ।

ਇਸ ਦੌਰਾਨ ਕਾਂਗਰਸ ਨੇਤਾ ਅਭਿਸ਼ੇਕ ਸਿੰਘਵੀ ਨੇ ਜਵਾਬ ਦਿੱਤਾ ਹੈ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਸ ਨੇ ਕਿਹਾ, 'ਜਦੋਂ 1942 ਵਿਚ ਨੈਸ਼ਨਲ ਹੈਰਾਲਡ ਅਖਬਾਰ ਸ਼ੁਰੂ ਹੋਇਆ ਸੀ ਤਾਂ ਅੰਗਰੇਜ਼ਾਂ ਨੇ ਇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਸੀ। ਅੱਜ ਮੋਦੀ ਸਰਕਾਰ ਵੀ ਅਜਿਹਾ ਹੀ ਕਰ ਰਹੀ ਹੈ ਅਤੇ ਇਸ ਲਈ ਈ.ਡੀ. ਦੀ ਵਰਤੋਂ ਕੀਤੀ ਜਾ ਰਹੀ ਹੈ।

ਕੀ ਹੈ ਨੈਸ਼ਨਲ ਹੈਰਾਲਡ ਮਾਮਲਾ :ਨੈਸ਼ਨਲ ਹੈਰਾਲਡ ਦੀ ਜਾਇਦਾਦ ਵਿੱਚ ਹੇਰਾਫੇਰੀ ਦਾ ਮਾਮਲਾ 2012 ਤੋਂ ਚੱਲ ਰਿਹਾ ਹੈ। ਇਹ ਮਾਮਲਾ ਸੁਬਰਾਮਨੀਅਮ ਸਵਾਮੀ ਨੇ ਚੁੱਕਿਆ ਸੀ। ਉਨ੍ਹਾਂ ਨੇ ਕਾਂਗਰਸ 'ਤੇ ਐਸੋਸੀਏਟ ਜਰਨਲਜ਼ ਲਿਮਟਿਡ ਦੀ ਪ੍ਰਾਪਤੀ 'ਚ ਧੋਖਾਧੜੀ ਅਤੇ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਸ ਮਾਮਲੇ ਵਿੱਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਲੋਕ ਸਭਾ ਮੈਂਬਰ ਰਾਹੁਲ ਗਾਂਧੀ ਅਤੇ ਸੈਮ ਪਿਤਰੋਦਾ ਵੀ ਮੁਲਜ਼ਮ ਹਨ। ਇਸ ਮਾਮਲੇ ਦੇ ਦੋ ਮੁਲਜ਼ਮਾਂ ਆਸਕਰ ਫਰਨਾਂਡੀਜ਼ ਅਤੇ ਮੋਤੀਲਾਲ ਬੋਰਾ ਦੀ ਮੌਤ ਹੋ ਚੁੱਕੀ ਹੈ।

ਇਹ ਦੋਸ਼ ਹੈ ਕਿ ਕਾਂਗਰਸ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮਲਕੀਅਤ ਵਾਲੀ ਕੰਪਨੀ ਯੰਗ ਇੰਡੀਆ ਨੂੰ ਪਾਰਟੀ ਫੰਡਾਂ ਵਿੱਚੋਂ 90 ਕਰੋੜ ਰੁਪਏ ਉਧਾਰ ਦਿੱਤੇ ਸਨ। ਫਿਰ ਕਰਜ਼ੇ ਦੀ ਰਕਮ ਨਾਲ ਐਸੋਸੀਏਟ ਜਰਨਲਜ਼ ਲਿਮਟਿਡ (ਏਜੇਐਲ) ਨੂੰ ਖਰੀਦਿਆ। AGL ਖੁਦ ਯੰਗ ਇੰਡੀਆ ਅਖਬਾਰ ਪ੍ਰਕਾਸ਼ਿਤ ਕਰਦਾ ਸੀ। ਐਸੋਸੀਏਟ ਜਰਨਲਜ਼ ਲਿਮਟਿਡ (ਏਜੇਐਲ) ਦੀ ਕੁੱਲ ਜਾਇਦਾਦ 2000 ਕਰੋੜ ਰੁਪਏ ਦੱਸੀ ਜਾਂਦੀ ਹੈ, ਜਿਸ 'ਤੇ ਇਸ ਵੇਲੇ ਗਾਂਧੀ ਪਰਿਵਾਰ ਦਾ ਕਬਜ਼ਾ ਹੈ। AJL ਦੀ ਦਿੱਲੀ, ਮੁੰਬਈ, ਪਟਨਾ, ਪੰਚਕੂਲਾ ਅਤੇ ਲਖਨਊ ਵਿੱਚ ਜਾਇਦਾਦਾਂ ਸਨ।

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 2014 ਵਿੱਚ ਆਪਣੀ ਜਾਂਚ ਸ਼ੁਰੂ ਕੀਤੀ ਸੀ।ਤੁਹਾਨੂੰ ਦੱਸ ਦੇਈਏ ਕਿ ਨੈਸ਼ਨਲ ਹੈਰਾਲਡ ਇੱਕ ਅਖਬਾਰ ਸੀ, ਜਿਸਦਾ ਪ੍ਰਕਾਸ਼ਨ ਪੰਡਿਤ ਜਵਾਹਰ ਲਾਲ ਨਹਿਰੂ ਨੇ 1938 ਵਿੱਚ ਸ਼ੁਰੂ ਕੀਤਾ ਸੀ। ਇਸ ਦੇ ਐਡੀਸ਼ਨ ਹਿੰਦੀ ਵਿੱਚ ਨਵਜੀਵਨ ਅਤੇ ਉਰਦੂ ਵਿੱਚ ਕਉਮੀ ਆਵਾਜ਼ ਦੇ ਰੂਪ ਵਿੱਚ ਪ੍ਰਕਾਸ਼ਿਤ ਕੀਤੇ ਗਏ ਸਨ। ਇਨ੍ਹਾਂ ਅਖ਼ਬਾਰਾਂ ਦੀ ਪ੍ਰਕਾਸ਼ਨਾ ਲਈ ਐਸੋਸੀਏਟਿਡ ਜਰਨਲ ਲਿਮਟਿਡ ਨਾਂ ਦੀ ਕੰਪਨੀ ਬਣਾਈ ਗਈ ਸੀ। 2008 ਵਿੱਚ ਐਸੋਸੀਏਟਿਡ ਜਰਨਲ ਨੇ ਅਖ਼ਬਾਰਾਂ ਨੂੰ ਪ੍ਰਕਾਸ਼ਿਤ ਕਰਨਾ ਬੰਦ ਕਰ ਦਿੱਤਾ। ਬਾਅਦ ਵਿਚ ਪਤਾ ਲੱਗਾ ਕਿ ਐਸੋਸੀਏਟਿਡ ਜਰਨਲ 'ਤੇ 90 ਕਰੋੜ ਰੁਪਏ ਦਾ ਕਰਜ਼ਾ ਸੀ। ਦੋਸ਼ ਹੈ ਕਿ ਇਸ ਕਰਜ਼ੇ ਨੂੰ ਮੋੜਨ ਦੇ ਨਾਂ 'ਤੇ ਵਿੱਤੀ ਬੇਨਿਯਮੀਆਂ ਸ਼ੁਰੂ ਹੋ ਗਈਆਂ।

ਇਹ ਵੀ ਪੜ੍ਹੋ :ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਦੀ ਰਾਜਪਾਲ ਨਾਲ ਮੁਲਾਕਾਤ

Last Updated : Jun 1, 2022, 2:20 PM IST

ABOUT THE AUTHOR

...view details