ਨਵੀਂ ਦਿੱਲੀ:ਦੇਸ਼ ਭਰ ਵਿੱਚ ਈਦ-ਉਲ-ਅਜਹਾ ਯਾਨੀ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਕੋਰੋਨਾ ਮਹਾਮਾਰੀ ਦੇ ਚੱਲਦੇ ਸਮਾਜਿਕ ਦੂਰੀ ਦਾ ਧਿਆਨ ਰੱਖ ਕੇ ਬਕਰੀਦ ਮਨਾਈ ਜਾ ਰਹੀ ਹੈ। ਇਸ ਦਿਨ ਨੂੰ ਕੁਰਬਾਨੀ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਇਸਲਾਮਿਕ ਮਾਨਤਾਵਾਂ ਦੇ ਅਨੁਸਾਰ ਰਮਜਾਨ ਦੇ ਦੋ ਮਹੀਨੇ ਬਾਅਦ ਕੁਰਬਾਨੀ ਦਾ ਤਿਉਹਾਰ ਬਕਰੀਦ ਮਨਾਇਆ ਜਾਂਦਾ ਹੈ।
ਇਸਦੇ ਚੱਲਦੇ ਦੇਸ਼ ਦੀਆਂ ਉੱਘੀਆਂ ਹਸਤੀਆਂ ਵੱਲੋਂ ਮੁਸਲਿਮ ਭਾਈਚਾਰੇ ਨੂੰ ਬਕਰੀਦ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਵਿਦੇਸ਼ਾਂ ਤੋਂ ਇਲਾਵਾ ਦੇਸ਼ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਦਿੱਲੀ ਦੀ ਜਾਮਾ ਮਸਜਿਦ ਦੇ ਵਿੱਚ ਵੀ ਮੁਸਲਿਮ ਭਾਈਚਾਰੇ ਦੇ ਲੋਕ ਪਹੁੰਚ ਰਹੇ ਹਨ ਤੇ ਨਮਾਜ ਅਦਾ ਕਰ ਇੱਕ ਦੂਜੇ ਨੂੰ ਵਧਾਈ ਦੇ ਰਹੇ ਹਨ ਹਾਲਾਂਕਿ ਕੋਰੋਨਾ ਕਾਰਨ ਇਸ ਵਾਰ ਈਦ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਮਨਾਈ ਜਾ ਰਹੀ ਹੈ।