ਨਵੀਂ ਦਿੱਲੀ: ਚੋਣ ਕਮਿਸ਼ਨ ਅੱਜ ਬਾਅਦ ਦੁਪਹਿਰ 3 ਵਜੇ ਦਿੱਲੀ ਦੇ ਵਿਗਿਆਨ ਭਵਨ ਵਿੱਚ ਪ੍ਰੈੱਸ ਕਾਨਫਰੰਸ ਕਰਨ ਜਾ ਰਿਹਾ ਹੈ। ਸੰਭਾਵਨਾ ਹੈ ਕਿ ਕਮਿਸ਼ਨ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ।
ਅੱਜ ਹੋ ਸਕਦਾ ਹੈ ਗੁਜਰਾਤ ਅਤੇ ਹਿਮਾਚਲ ਦੀਆਂ ਚੋਣਾਂ ਦਾ ਐਲਾਨ, 3 ਵਜੇ ਪ੍ਰੈਸ ਕਾਨਫਰੰਸ ਕਰੇਗਾ ਚੋਣ ਕਮਿਸ਼ਨ - ਚੋਣ ਕਮਿਸ਼ਨ
ਚੋਣ ਕਮਿਸ਼ਨ ਨੇ ਅੱਜ ਬਾਅਦ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕਾਨਫਰੰਸ ਵਿੱਚ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਗੁਜਰਾਤ ਵਿੱਚ ਵਿਧਾਨ ਸਭਾ ਦਾ ਕਾਰਜਕਾਲ ਦਸੰਬਰ ਵਿੱਚ ਅਤੇ ਹਿਮਾਚਲ ਪ੍ਰਦੇਸ਼ ਵਿੱਚ ਨਵੰਬਰ ਵਿੱਚ ਖਤਮ ਹੁੰਦਾ ਹੈ। ਇਸ ਸਮੇਂ ਦੋਵਾਂ ਸੂਬਿਆਂ 'ਚ ਭਾਜਪਾ ਦੀ ਸਰਕਾਰ ਹੈ। 2017 ਦੀਆਂ ਚੋਣਾਂ ਵਿੱਚ ਭਾਜਪਾ ਨੇ ਗੁਜਰਾਤ ਵਿਧਾਨ ਸਭਾ ਦੀਆਂ 182 ਸੀਟਾਂ ਵਿੱਚੋਂ 99 ਸੀਟਾਂ ਜਿੱਤੀਆਂ ਸਨ। ਕਾਂਗਰਸ ਨੂੰ 77 ਸੀਟਾਂ ਮਿਲੀਆਂ ਸਨ। ਚੋਣਾਂ ਤੋਂ ਬਾਅਦ ਭਾਜਪਾ ਵੱਲੋਂ ਵਿਜੇ ਰੂਪਾਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ। ਹਾਲਾਂਕਿ, ਸਤੰਬਰ 2021 ਵਿੱਚ ਰੂਪਾਨੀ ਦੀ ਜਗ੍ਹਾ ਭੂਪੇਂਦਰ ਪਟੇਲ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ।
ਗੁਜਰਾਤ ਵਿੱਚ 2017 ਵਿੱਚ 9 ਦਸੰਬਰ ਤੋਂ 14 ਦਸੰਬਰ ਤੱਕ ਵੋਟਿੰਗ ਹੋਈ ਸੀ। ਨਤੀਜੇ 18 ਦਸੰਬਰ ਨੂੰ ਆਏ ਸਨ। ਗੁਜਰਾਤ ਵਿਧਾਨ ਸਭਾ ਵਿੱਚ ਬਹੁਮਤ ਲਈ 92 ਸੀਟਾਂ ਜ਼ਰੂਰੀ ਹਨ। ਇਸ ਦੇ ਨਾਲ ਹੀ ਹਿਮਾਚਲ ਵਿਧਾਨ ਸਭਾ ਦੀਆਂ 68 ਸੀਟਾਂ ਲਈ 9 ਨਵੰਬਰ 2017 ਨੂੰ ਵੋਟਿੰਗ ਹੋਈ ਸੀ। ਭਾਜਪਾ ਨੇ 68 ਵਿੱਚੋਂ 44 ਸੀਟਾਂ ਜਿੱਤੀਆਂ ਸਨ। ਜਦਕਿ ਕਾਂਗਰਸ ਨੂੰ 21 ਸੀਟਾਂ ਮਿਲੀਆਂ ਹਨ। ਜੈਰਾਮ ਠਾਕੁਰ ਨੂੰ ਮੁੱਖ ਮੰਤਰੀ ਬਣਾਇਆ ਗਿਆ।