ਨਵੀਂ ਦਿੱਲੀ:ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ 6 ਅਗਸਤ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ। ਐਮ ਵੈਂਕਈਆ ਨਾਇਡੂ ਦੇ ਉੱਤਰਾਧਿਕਾਰੀ ਦੀ ਚੋਣ ਲਈ ਨੋਟੀਫਿਕੇਸ਼ਨ 5 ਜੁਲਾਈ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪੱਤਰ 19 ਜੁਲਾਈ ਤੱਕ ਦਾਖਲ ਕੀਤੇ ਜਾ ਸਕਦੇ ਹਨ।
ਚੋਣ ਕਮਿਸ਼ਨ (ਈਸੀ) ਅਨੁਸਾਰ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਜੁਲਾਈ ਨੂੰ ਹੋਵੇਗੀ ਅਤੇ 22 ਜੁਲਾਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ ਦੀ ਗਿਣਤੀ ਵੀ 6 ਅਗਸਤ ਨੂੰ ਹੋਵੇਗੀ। ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਵਿਚ ਹਿੱਸਾ ਲੈਂਦੇ ਹਨ। ਇਸ ਚੋਣ ਵਿੱਚ ਨਾਮਜ਼ਦ ਮੈਂਬਰ ਵੀ ਹਿੱਸਾ ਲੈਂਦੇ ਹਨ।