ਪਟਨਾ ਸਿਟੀ:ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਜ਼ਿਲ੍ਹਾ ਜੱਜ ਦੇ ਆਦੇਸ਼ਾਂ ’ਤੇ ਮੈਜਿਸਟਰੇਟ ਦੀ ਹਾਜ਼ਰੀ ਵਿੱਚ ਚੋਣ ਹੋਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ। ਅਵਤਾਰ ਸਿੰਘ ਨੂੰ ਚੋਣ ਵਿੱਚ ਜਿੱਤ ਮਿਲੀ। ਉਹ ਪ੍ਰਧਾਨ ਦੀ ਕੁਰਸੀ ਬਚਾਉਣ ਵਿੱਚ ਕਾਮਯਾਬ ਰਹੇ ਤੇ ਇਹ ਉਹਨਾਂ ਦੀ ਦੂਜੀ ਜਿੱਤ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਕਮੇਟੀ ਦੀ ਹੋਈ ਚੋਣ - ਪ੍ਰਧਾਨ ਦੀ ਕੁਰਸੀ
ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਜ਼ਿਲ੍ਹਾ ਜੱਜ ਦੇ ਆਦੇਸ਼ਾਂ ’ਤੇ ਮੈਜਿਸਟਰੇਟ ਦੀ ਹਾਜ਼ਰੀ ਵਿੱਚ ਚੋਣ ਹੋਈ। ਇਸ ਮੌਕੇ ਅਵਤਾਰ ਸਿੰਘ ਨੂੰ ਪ੍ਰਧਾਨ, ਜਗਜੋਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਲਖਵਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਨੂੰ ਜਨਰਲ ਸਕੱਤਰ ਅਤੇ ਹਰਵੰਸ਼ ਸਿੰਘ ਨੂੰ ਸਕੱਤਰ ਬਣਾਇਆ ਗਿਆ।
ਇਸ ਤੋਂ ਪਹਿਲਾਂ ਜਿਵੇਂ ਹੀ ਚੋਣਾਂ ਸ਼ੁਰੂ ਹੋਈਆਂ ਸਥਿਤੀ ਤਣਾਅ ਪੂਰਨ ਹੋ ਗਈ ਜਿਸ ਤੋਂ ਮਗਰੋਂ ਪੁਲਿਸ ਨੇ ਸਥਿਤੀ ਨੂੰ ਕਾਬੂ ਵਿੱਚ ਲਿਆ ਤੇ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਈਆਂ ਗਈਆਂ। ਇਸ ਮੌਕੇ ਅਵਤਾਰ ਸਿੰਘ ਨੂੰ ਪ੍ਰਧਾਨ, ਜਗਜੋਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਲਖਵਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਨੂੰ ਜਨਰਲ ਸਕੱਤਰ ਅਤੇ ਹਰਵੰਸ਼ ਸਿੰਘ ਨੂੰ ਸਕੱਤਰ ਬਣਾਇਆ ਗਿਆ।
ਇਸ ਮੌਕੇ ਅਵਤਾਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੱਧਕਾਲੀ ਚੋਣ ਹੋ ਚੁੱਕੀ ਹੈ। ਚੋਣਾਂ ਵਿੱਚ ਕੁਝ ਰੁਕਾਵਟਾਂ ਆਈਆਂ, ਚੋਣ ਸ਼ਾਂਤਮਈ ਢੰਗ ਨਾਲ ਨੇਪੜੇ ਛੜ ਗਈ।
ਇਹ ਵੀ ਪੜੋ: ਰੁਲਦੂ ਸਿੰਘ ਮਾਨਸਾ 'ਸਯੁੰਕਤ ਕਿਸਾਨ ਮੋਰਚੇ' 'ਚੋਂ ਮੁਅੱਤਲ