ਪੰਜਾਬ

punjab

ETV Bharat / bharat

ਪੱਛਮੀ ਬੰਗਾਲ ਚੋਣ ਨਤੀਜੇ: ਪੀਐੱਮ ਮੋਦੀ ਨੇ ਦਿੱਤੀ ਮਮਤਾ ਬੈਨਰਜੀ ਨੂੰ ਜਿੱਤ ਦੀ ਵਧਾਈ

ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਲਈ ਮਮਤਾ ਦੀਦੀ ਨੂੰ ਵਧਾਈ। ਕੇਂਦਰ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਅਤੇ ਕੋਵਿਡ 19 ਮਹਾਂਮਾਰੀ ਨੂੰ ਦੂਰ ਕਰਨ ਲਈ ਪੱਛਮੀ ਬੰਗਾਲ ਸਰਕਾਰ ਨੂੰ ਹਰ ਸੰਭਵ ਸਹਾਇਤਾ ਦੇਵੇਗਾ।

By

Published : May 2, 2021, 10:05 PM IST

ਪੱਛਮੀ ਬੰਗਾਲ ਚੋਣ ਨਤੀਜੇ: ਪੀਐੱਮ ਮੋਦੀ ਨੇ ਦਿੱਤੀ ਮਮਤਾ ਬੈਨਰਜੀ ਨੂੰ ਜਿੱਤ ਦੀ ਵਧਾਈ
ਪੱਛਮੀ ਬੰਗਾਲ ਚੋਣ ਨਤੀਜੇ: ਪੀਐੱਮ ਮੋਦੀ ਨੇ ਦਿੱਤੀ ਮਮਤਾ ਬੈਨਰਜੀ ਨੂੰ ਜਿੱਤ ਦੀ ਵਧਾਈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਨੇ ਮਮਤਾ ਬੈਨਰਜੀ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਦੀ ਭਾਰੀ ਜਿੱਤ ‘ਤੇ ਵਧਾਈ ਦਿੱਤੀ ਹੈ।

ਪੀਐਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਲਈ ਮਮਤਾ ਦੀਦੀ ਨੂੰ ਵਧਾਈ। ਕੇਂਦਰ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਅਤੇ ਕੋਵਿਡ 19 ਮਹਾਂਮਾਰੀ ਨੂੰ ਦੂਰ ਕਰਨ ਲਈ ਪੱਛਮੀ ਬੰਗਾਲ ਸਰਕਾਰ ਨੂੰ ਹਰ ਸੰਭਵ ਸਹਾਇਤਾ ਦੇਵੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਟਵੀਟ ਕੀਤਾ ਕਿ ਮੈਂ ਆਪਣੀਆਂ ਪੱਛਮੀ ਬੰਗਾਲ ਦੀਆਂ ਭੈਣਾਂ ਅਤੇ ਭਰਾਵਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਸਾਡੀ ਪਾਰਟੀ ਨੂੰ ਆਸ਼ੀਰਵਾਦ ਦਿੱਤਾ ਹੈ। ਪਿਛਲੀ ਅਣਗੌਲੀ ਮੌਜੂਦਗੀ ਦੇ ਨਾਲ ਭਾਜਪਾ ਦੀ ਮੌਜੂਦਗੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਭਾਜਪਾ ਲੋਕਾਂ ਦੀ ਸੇਵਾ ਕਰਦੀ ਰਹੇਗੀ। ਮੈਂ ਚੋਣਾਂ 'ਚ ਉਨ੍ਹਾਂ ਦੇ ਉਤਸ਼ਾਹੀ ਯਤਨਾਂ ਲਈ ਹਰ ਇਕ ਕਾਰੀਗਰ ਦੀ ਪ੍ਰਸ਼ੰਸਾ ਕਰਦਾ ਹਾਂ।

ਮਮਤਾ ਬੈਨਰਜੀ ਨੂੰ ਪਾਰਟੀ ਦੀ ਜਿੱਤ 'ਤੇ ਦਿੱਤੀ ਵਧਾਈ

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਮਮਤਾ ਬੈਨਰਜੀ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਵੀ ਟਵੀਟ ਕਰਦਿਆਂ ਕਿਹਾ ਕਿ ਮਮਤਾ ਬੈਨਰਜੀ ਨੂੰ ਟੀਐੱਮਸੀ ਦੀ ਇਤਿਹਾਸਕ ਜਿੱਤ ਲਈ ਬਹੁਤ ਵਧਾਈ।

ਮਮਤਾ ਬੈਨਰਜੀ ਨੂੰ ਪਾਰਟੀ ਦੀ ਜਿੱਤ 'ਤੇ ਦਿੱਤੀ ਵਧਾਈ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਮਮਤਾ ਬੈਨਰਜੀ ਨੂੰ ਪਾਰਟੀ ਦੀ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਚਾਰੇ ਪਾਸਿਓ ਘੇਰੇ ਜਾਣ ਤੋਂ ਬਾਅਦ ਵੀ ਸ਼ੇਰਨੀ ਬਣ ਜਿੱਤ ਪ੍ਰਾਪਤ ਕੀਤੀ।

ਮਮਤਾ ਬੈਨਰਜੀ ਨੂੰ ਪਾਰਟੀ ਦੀ ਜਿੱਤ 'ਤੇ ਦਿੱਤੀ ਵਧਾਈ

ਦੱਸ ਦੇਈਏ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਟੀਐਮਸੀ ਨੇ ਹੁਣ ਤੱਕ 172 ਸੀਟਾਂ ਜਿੱਤੀਆਂ ਹਨ, ਜਦਕਿ 46 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਨੇ 51 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ ਹੈ ਅਤੇ 21 ਸੀਟਾਂ 'ਤੇ ਅੱਗੇ ਚੱਲ ਰਹੀ ਹੈ।

ਇਹ ਵੀ ਪੜ੍ਹੋ:ਤਾਮਿਲਨਾਡੂ 'ਚ 10 ਸਾਲਾਂ ਬਾਅਦ ਸੱਤਾ 'ਚ ਆਈ ਡੀਐਮਕੇ

ABOUT THE AUTHOR

...view details