ਹੈਦਰਾਬਾਦ:ਇਲੈਕਟ੍ਰਿਕ ਵਾਹਨਾਂ ਦੀ ਮੰਗ ਲਗਾਤਾਰ ਵੱਧ ਰਹੀ ਹੈ। ਇਸ ਨੂੰ ਵੇਖਦੇ ਹੋਏ ਉਦਯੋਗ ਮੰਤਰਾਲੇ ਨੇ ਫੇਮ ਇੰਡੀਆ ਸਕੀਮ ਦੇ ਦੂਜੇ ਪੜਾਅ ਦੇ ਤਹਿਤ 2877 ਚਾਰਜਿੰਗ ਸਟੇਸ਼ਨਾਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਮੰਜੂਰੀ 25 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 68 ਸ਼ਹਿਰਾਂ ਵਿੱਚ ਦਿੱਤੀ ਗਈ ਹੈ। ਹੁਣ ਹਾਈਵੇਅ ਦੇ ਦੋਵੇਂ ਪਾਸੇ ਹਰ 25 ਕਿਲੋਮੀਟਰ 'ਤੇ ਇੱਕ ਚਾਰਜਿੰਗ ਸਟੇਸ਼ਨ ਹੋਵੇਗਾ। ਇਸ ਤੋਂ ਇਲਾਵਾ ਸ਼ਹਿਰ ਦੇ 3x3 ਕਿੱਲੋਮੀਟਰ ਦੇ ਗਰਿੱਡ ਵਿੱਚ ਸਟੇਸ਼ਨ ਸਥਾਪਤ ਕੀਤਾ ਗਿਆ ਹੈ।
ਇਹ ਫੈਸਲਾ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨਾਂ ਦੀ ਖਰੀਦ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਦੀ ਯੋਜਨਾ ਹੈ ਕਿ ਇਲੈਕਟ੍ਰਿਕ ਵਾਹਨਾਂ ਲਈ ਇੱਕ ਜ਼ਰੂਰੀ ਚਾਰਜਿੰਗ ਦਾ ਬੁਨਿਆਦੀ ਢਾਂਚਾ ਸਥਾਪਤ ਕੀਤਾ ਜਾਵੇ। ਇਲੈਕਟ੍ਰਿਕ ਦੀ ਮੰਗ ਵੱਧ ਰਹੀ ਹੈ ਜਿਸ ਦੇ ਕਾਰਨ ਸਰਕਾਰ ਸਹੁਲਤ ਮੁਹੱਇਆ ਕਰਵਾਉਣ ਦੀ ਕੋਸ਼ੀਸ਼ ਕਰ ਰਹੀ ਹੈ।