ਕੀਵ:ਯੂਕ੍ਰੇਨ (Ukraine) ਵਿੱਚ ਹਾਲਾਤ ਦਿਨ-ਬ-ਦਿਨ ਵਿਗੜਦੇ ਜਾ ਰਹੇ ਹਨ। ਰੂਸ (Russia) ਵਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਉਥੇ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਭਾਰਤੀ ਦੂਤਾਵਾਸ (embassy of india) ਨੇ ਭਾਰਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ।
ਬੁੱਧਵਾਰ (19 ਅਕਤੂਬਰ) ਨੂੰ ਭਾਰਤੀ ਦੂਤਾਵਾਸ ਨੇ ਇੱਕ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਕਿ ਭਾਰਤ ਦੇ ਨਾਗਰਿਕਾਂ ਨੂੰ ਯੂਕ੍ਰੇਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਦੂਤਾਵਾਸ ਨੇ ਯੂਕ੍ਰੇਨ ਵਿੱਚ ਮੌਜੂਦ ਵਿਦਿਆਰਥੀਆਂ ਸਮੇਤ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਯੂਕ੍ਰੇਨ ਛੱਡਣ ਦੀ ਸਲਾਹ ਦਿੱਤੀ ਹੈ।
ਬੁੱਧਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਨੇ ਯੂਕ੍ਰੇਨ ਦੇ ਚਾਰ ਖੇਤਰਾਂ ਵਿੱਚ ਮਾਰਸ਼ਲ ਲਾਅ ਦਾ ਐਲਾਨ ਕੀਤਾ। ਇਹ ਖੇਤਰ ਹਨ ਲੁਹਾਨਸਕ, ਡੋਨੇਟਸਕ, ਜ਼ਪੋਰੀਝਜ਼ਿਆ ਅਤੇ ਖੇਰਸਨ, ਜਿਨ੍ਹਾਂ 'ਤੇ ਰੂਸ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਮਾਰਸ਼ਲ ਲਾਅ ਦੀ ਘੋਸ਼ਣਾ ਤੋਂ ਬਾਅਦ, ਰੂਸ ਦੇ ਸਾਰੇ ਖੇਤਰਾਂ ਦੇ ਮੁਖੀਆਂ ਨੂੰ ਵਾਧੂ ਐਮਰਜੈਂਸੀ ਸ਼ਕਤੀਆਂ ਮਿਲ ਗਈਆਂ ਹਨ।