ਰਾਜੌਰੀ/ਜੰਮੂ:ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਇਸ ਮੁਕਾਬਲੇ ਸਬੰਧੀ ਅਧਿਕਾਰੀਆਂ ਨੇ ਅੱਜ ਸਵੇਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋਈ। ਇਸ ਮੁਕਾਬਲੇ ਦੌਰਾਨ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ 'ਚ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਸਥਿਰ ਹੈ। (search operation in Rajouri)
ਸੁਰੱਖਿਆ ਘੇਰੇ 'ਚ ਦਾਖਿਲ ਹੋਣ ਦੀ ਕਰ ਰਹੇ ਸਨ ਕੋਸ਼ਿਸ਼: ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਦੋ ਅੱਤਵਾਦੀ ਫੌਜ ਦੇ ਸੁਰੱਖਿਆ ਘੇਰੇ ਵਾਲੇ ਖੇਤਰ ਅੰਦਰ ਦਾਖਿਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਜਿੰਨਾ ਨੂੰ ਅਧਿਕਾਰੀਆਂ ਨੇ ਰੋਕਣ ਲਈ ਵਾਧੂ ਬਲ ਭੇਜੇ ਗਏ ਹਨ। ਰੱਖਿਆ ਬੁਲਾਰੇ ਨੇ ਦੱਸਿਆ ਕਿ ਕਾਲਾਕੋਟ ਦੇ ਆਮ ਖੇਤਰ 'ਚ ਸੰਯੁਕਤ ਅਭਿਆਨ ਚਲਾਇਆ ਗਿਆ ਅਤੇ ਅੱਤਵਾਦੀਆਂ 'ਤੇ ਨਜ਼ਰ ਰੱਖਣ ਲਈ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਇੱਕ ਤਿੱਖੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕਾਲਾਕੋਟ ਦੇ ਜੰਗਲੀ ਖੇਤਰ 'ਚ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਫੌਜ ਨੇ ਪੁਲਿਸ ਨਾਲ ਮਿਲ ਕੇ ਸੋਮਵਾਰ ਤੜਕੇ ਕਾਲਾਕੋਟ ਇਲਾਕੇ 'ਚ ਬਰੋਹ ਅਤੇ ਸੂਮ ਦੇ ਜੰਗਲੀ ਖੇਤਰ ਨੂੰ ਘੇਰ ਲਿਆ ਸੀ।