ਅਨੰਤਨਾਗ: ਜੰਮੂ-ਕਸ਼ਮੀਰ ਦੇ ਅਨੰਤਨਾਗ ਇਲਾਕੇ 'ਚ ਐਤਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਸ ਮੁਕਾਬਲੇ 'ਚ ਅਜੇ ਤੱਕ ਕਿਸੇ ਅੱਤਵਾਦੀ ਦੇ ਮਾਰੇ ਜਾਣ ਦੀ ਕੋਈ ਖਬਰ ਨਹੀਂ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੂੰ ਮੁਕਾਬਲੇ ਵਾਲੀ ਥਾਂ ਤੋਂ ਹਟਾ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਇਲਾਕੇ 'ਚ ਗਸ਼ਤ ਕਰ ਰਹੀ ਹੈ।
ਸਰਚ ਅਭਿਆਨ ਜਾਰੀ:ਜਾਣਕਾਰੀ ਮੁਤਾਬਕ ਦੱਖਣੀ ਕਸ਼ਮੀਰ ਦੇ ਅਨੰਤਨਾਗ ਦੇ ਅੰਦਵਾਨ ਸਾਗਰ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲੀ ਸੀ। ਇਸ 'ਤੇ ਪੁਲਿਸ, ਸੈਨਾ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਸੂਤਰਾਂ ਨੇ ਦੱਸਿਆ ਕਿ ਜਿਵੇਂ ਹੀ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਸ਼ੱਕੀ ਸਥਾਨ ਵੱਲ ਵਧੀ ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਇਸ 'ਤੇ ਜਵਾਬੀ ਕਾਰਵਾਈ ਕੀਤੀ ਗਈ, ਜਿਸ ਕਾਰਨ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਮੁਤਾਬਕ ਇਲਾਕੇ 'ਚ ਇਕ ਤੋਂ ਦੋ ਅੱਤਵਾਦੀਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ।