ਪੰਜਾਬ

punjab

ETV Bharat / bharat

JK: ਪੁਲਵਾਮਾ ਮੁਕਾਬਲੇ 'ਚ ਜੈਸ਼ ਦੇ 3 ਅੱਤਵਾਦੀ ਢੇਰ, ਹਥਿਆਰ ਬਰਾਮਦ

ਸੁਰੱਖਿਆ ਬਲਾਂ ਨੇ ਪੁਲਵਾਮਾ ਜ਼ਿਲ੍ਹੇ ਦੇ ਚਾਂਦਗਾਮ ਖੇਤਰ ਵਿੱਚ ਜੈਸ਼ (JeM) ਦੇ ਤਿੰਨ ਖ਼ਤਰਨਾਕ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਨ੍ਹਾਂ ਮਾਰੇ ਗਏ ਅੱਤਵਾਦੀਆਂ 'ਚ ਇਕ ਪਾਕਿਸਤਾਨੀ ਨਾਗਰਿਕ ਵੀ ਸ਼ਾਮਿਲ ਹੈ।

ਪੁਲਵਾਮਾ ਦੇ ਚਾਂਦਗਾਮ ਖੇਤਰ 'ਚ ਮੁੱਠਭੇੜ
ਪੁਲਵਾਮਾ ਦੇ ਚਾਂਦਗਾਮ ਖੇਤਰ 'ਚ ਮੁੱਠਭੇੜ

By

Published : Jan 5, 2022, 9:36 AM IST

Updated : Jan 5, 2022, 9:42 AM IST

ਕਸ਼ਮੀਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਚਾਂਦਗਾਮ ਇਲਾਕੇ 'ਚ (Chandgam area of Pulwama district) ਸੁਰੱਖਿਆ ਬਲਾਂ ਨੇ ਖ਼ਤਰਨਾਕ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਪੁਲਿਸ ਮੁਤਾਬਕ ਮੁਕਾਬਲੇ ਵਾਲੀ ਥਾਂ ਤੋਂ ਅਤਿ-ਆਧੁਨਿਕ ਹਥਿਆਰ ਅਤੇ ਕਈ ਹੋਰ ਅਪਰਾਧਿਕ ਵਸਤੂਆਂ ਬਰਾਮਦ ਕੀਤੀਆਂ ਗਈਆਂ ਹਨ।

ਪੁਲਿਸ ਸੂਤਰਾਂ ਮੁਤਾਬਕ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਚਾਂਦਗਾਮ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ। ਇਸ ਮਿਲੀ ਸੂਚਨਾ ਤੋਂ ਬਾਅਦ ਫੌਜ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲ ਤਲਾਸ਼ੀ ਮੁਹਿੰਮ ਤਹਿਤ ਇੱਕ ਸ਼ੱਕੀ ਜਗ੍ਹਾ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ। ਇਸ ਦੇ ਨਾਲ ਹੀ ਜਵਾਨਾਂ ਨੇ ਵੀ ਜਵਾਬੀ ਗੋਲੀਬਾਰੀ ਕੀਤੀ। ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ।

4 ਜਨਵਰੀ ਨੂੰ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਮਾਰੇ ਗਏ ਸਨ। ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲ੍ਹੇ ਦੇ ਓਕੇ ਪਿੰਡ ਨੂੰ ਘੇਰ ਲਿਆ ਅਤੇ ਉੱਥੇ ਤਲਾਸ਼ੀ ਮੁਹਿੰਮ ਚਲਾਈ, ਜੋ ਬਾਅਦ ਵਿੱਚ ਮੁਕਾਬਲੇ ਵਿੱਚ ਬਦਲ ਗਈ। ਦੋਵੇਂ ਅੱਤਵਾਦੀ ਸਥਾਨਕ ਲੋਕ ਸਨ ਅਤੇ ਲਸ਼ਕਰ ਨਾਲ ਜੁੜੇ ਹੋਏ ਸਨ ਅਤੇ ਕਈ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਸਨ।

ਇਸ ਦੇ ਨਾਲ ਹੀ 30 ਦਸੰਬਰ ਨੂੰ ਦੱਖਣੀ ਕਸ਼ਮੀਰ ਵਿੱਚ ਦੋ ਮੁੱਠਭੇੜਾਂ ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਛੇ ਅਤਿਵਾਦੀ ਮਾਰੇ ਗਏ ਸਨ। ਇਸ ਵਿੱਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਮਾਰੇ ਗਏ ਅੱਤਵਾਦੀਆਂ 'ਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਵੀ ਸ਼ਾਮਲ ਸਨ, ਜੋ 13 ਦਸੰਬਰ ਨੂੰ ਸ਼੍ਰੀਨਗਰ ਦੇ ਬਾਹਰੀ ਇਲਾਕੇ 'ਚ ਪੁਲਿਸ ਦੀ ਬੱਸ 'ਤੇ ਹੋਏ ਹਮਲੇ 'ਚ ਸ਼ਾਮਿਲ ਸਨ।

ਇਹ ਵੀ ਪੜ੍ਹੋ:Mob Lynching In Simdega:ਭੀੜ ਨੇ ਇਕ ਪੇਂਡੂ ਵਿਅਕਤੀ ਨੂੰ ਮਾਰ ਕੇ ਸਾੜ ਦਿੱਤਾ

Last Updated : Jan 5, 2022, 9:42 AM IST

For All Latest Updates

ABOUT THE AUTHOR

...view details