ਸ਼੍ਰੀਨਗਰ: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਦੌਰਾਨ ਮੁਕਾਬਲੇ 'ਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਸ਼ੋਪੀਆਂ ਦੇ ਜੈਨਾਪੋਰਾ ਇਲਾਕੇ ਦੇ ਬੁਡੀਗਾਮ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੈਨਾ, ਸੀਆਰਪੀਐਫ ਅਤੇ ਜੰਮੂ-ਕਸ਼ਮੀਰ ਪੁਲਿਸ ਦੀ 44 ਰਾਸ਼ਟਰੀ ਰਾਈਫਲਜ਼ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਤਲਾਸ਼ੀ ਮੁਹਿੰਮ ਦੌਰਾਨ ਰਿਹਾਇਸ਼ੀ ਇਲਾਕੇ 'ਚ ਇਕ ਘਰ 'ਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ 'ਚ ਹੁਣ ਤੱਕ ਇਕ ਅੱਤਵਾਦੀ ਮਾਰਿਆ ਗਿਆ ਹੈ।