ਨਵੀਂ ਦਿੱਲੀ : ਦਿੱਲੀ ਦੇ CR ਪਾਰਕ (Delhi's CR Park) ਥਾਣਾ ਖੇਤਰ ਵਿੱਚ ਸ਼ੁੱਕਰਵਾਰ ਤੜਕੇ ਦਿੱਲੀ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ। ਗੋਲੀ ਲੱਗਣ ਨਾਲ ਜ਼ਖਮੀ ਹੋਏ ਬਦਮਾਸ਼ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ।
ਜਾਣਕਾਰੀ ਮੁਤਾਬਕ ਇਹ ਮੁਕਾਬਲਾ ਸੀਆਰ ਪਾਰਕ ਥਾਣਾ ਖੇਤਰ ਦੇ ਜਹਾਂਪਨਾਹ ਪਾਰਕ 'ਚ ਦਿੱਲੀ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ। ਪੁਲਸ ਪਾਰਟੀ ਨੂੰ ਦੇਖ ਕੇ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਪੁਲਿਸ ਦੀ ਗੋਲੀ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ।